
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਚੱਬੇਵਾਲ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ : ਪੰਥ ਰਤਨ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਸਕੂਲ-ਕਾਲਜ ਵਿਖੇ ਡਾਇਰੈਕਟਰ ਡਾ. ਮਨਜੀਤ ਕੌਰ ਦੀ ਯੋਗ ਅਗਵਾਈ ਵਿੱਚ ਤੀਆਂ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬੀਬੀ ਯਸ਼ਪਾਲ ਕੌਰ ਖਾਲਸਾ ਅਤੇ ਬੀਬੀ ਬਲਰਾਜ ਕੌਰ ਖਾਲਸਾ ਨੇ ਮੁੱਖ ਮਹਿਮਾਨ ਵਜੋਂ ਅਤੇ ਬੀਬੀ ਜਸਵੰਤ ਕੌਰ, ਬੀਬੀ ਜਸਵਿੰਦਰ ਕੌਰ, ਬੀਬੀ ਜਸ਼ਨਦੀਪ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਤੀਆਂ ਦੇ ਤਿਉਹਾਰ ਦੀ ਸ਼ੁਰੂਆਤ ਵਿਦਿਆਰਥਣਾਂ ਨੇ ਇਕ ਗੁਰਬਾਣੀ ਸ਼ਬਦ ਰਾਹੀਂ ਕੀਤੀ। ਉਪਰੰਤ ਜਯੋਤੀ ਜਗਾਉਣ ਦੀ ਰਸਮ ਨਿਭਾਈ ਗਈ। ਇਸ ਮੌਕੇ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਗੀਤ, ਭਾਸ਼ਣ, ਲੋਕ ਨਾਚ ਗਿੱਧਾ ਪੇਸ਼ ਕੀਤੇ ਗਏ। ਇਸ ਮੌਕੇ ਰੰਗੋਲੀ, ਮਹਿੰਦੀ, ਕੁਕਿੰਗ ਦੇ ਮੁਕਾਬਲੇ ਵੀ ਕਰਵਾਏ ਗਏ ਅਤੇ ਪਹਿਲੇ, ਦੂਜੇ ਅਤੇ ਤੀਜੇ ਨੰਬਰ ’ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਵਿਦਿਆਰਥਣ ਹਮਰੀਤ ਕੌਰ ਮਿਸ ਤੀਜ ਐਲਾਨੀ ਗਈ, ਜਿਸ ਨੂੰ ਡਾਇਰੈਕਟਰ ਅਤੇ ਮੁੱਖ ਮਹਿਮਾਨਾਂ ਨੇ ਮਿਸ ਤੀਜ ਦਾ ਖਿਤਾਬ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਡਾਇਰੈਕਟਰ ਨੇ ਆਏ ਹੋਏ ਮਹਿਮਾਨਾਂ ਨੂੰ ਤੀਆਂ ਦੀ ਨਿਸ਼ਾਨੀ ਵਜੋਂ ਫੁਲਕਾਰੀਆਂ ਦੇ ਕੇ ਸਨਮਾਨਿਤ ਕੀਤਾ। ਪ੍ਰੋਫੈਸਰ ਨੀਲਮ ਸ਼ਰਮਾ ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖ਼ੂਬੀ ਨਿਭਾਈ। ਇਸ ਮੌਕੇ ਸਕੂਲ ਇੰਚਾਰਜ ਮਨਦੀਪ ਕੌਰ, ਮੀਨਾ ਕੁਮਾਰੀ, ਨਵਜੋਤ ਕੌਰ, ਸੁਮਨ, ਗੁਰਪ੍ਰੀਤ, ਡਿੰਪੀ ਸਮੇਤ ਸਮੂਹ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ।