
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੁਰਿੰਦਰ ਹਸਪਤਾਲ ਵਿਖੇ ਮੇਲਾ ਤੀਆਂ ਦਾ ਸ਼ਾਨੋ ਸ਼ੌਕਤ ਨਾਲ ਸੰਪਨ

ਕਮਲ, ਪੰਜਾਬੀ ਜਾਗਰਣ, ਹਰਿਆਣਾ : ਕਸਬਾ ਹਰਿਆਣਾ ’ਚ ਸਰਿੰਦਰ ਹਸਪਤਾਲ ਹਰਿਆਣਾ ਵਿਖੇ ਮੇਲਾ ਤੀਆਂ ਦਾ ਸੱਭਿਆਚਾਰਕ ਪ੍ਰੋਗਰਾਮ ਪ੍ਰਿੰਸੀਪਲ ਡਾ. ਪਰਮਜੀਤ ਕੌਰ ਦੀ ਅਗਵਾਈ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਇਲਾਕੇ ਦੇ ਉੱਘੇ ਸਮਾਜ ਸੇਵੀ ਸੁਰਿੰਦਰਪਾਲ ਸਿੰਘ ਸੋਢੀ ਅਤੇ ਉਨ੍ਹਾਂ ਦੀ ਪਤਨੀ ਜਸਵੀਰ ਕੌਰ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ, ਜਦਕਿ ਪ੍ਰਿੰਸੀਪਲ ਤ੍ਰਿਸ਼ਲਾ, ਪ੍ਰਿੰਸੀਪਲ ਸਰੋਜ, ਪ੍ਰਿੰਸੀਪਲ ਪਰਮਜੀਤ ਕੌਰ, ਡਾ. ਅਰਵਿੰਦੋ ਗੇਨ, ਪ੍ਰਿੰਸੀਪਲ ਸੰਦੀਪ ਕੌਰ ਬੋਸਕੀ, ਪੰਜਾਬੀ ਲੇਖਕ ਵਰਿੰਦਰ ਸਿੰਘ ਨਿਮਾਣਾ, ਡਾ. ਪ੍ਰਭਜੋਤ ਕੌਰ, ਡਾ ਅਮਰਪਾਲ, ਡਾ. ਕਰਨਜੋਤ ਸਿੰਘ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜ਼ਰੀ ਲਵਾਈ। ਇਸ ਮੌਕੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਪ੍ਰੋਗਰਾਮ ਦੀ ਕਨਵੀਨਰ ਡਾ. ਪਰਮਜੀਤ ਕੌਰ ਨੂੰ ਫੁਲਕਾਰੀ ਅਤੇ ਵਰਿੰਦਰ ਨਿਮਾਣਾ ਦੀ ਪ੍ਰਕਾਸ਼ਿਤ ਹੋਈ ਪੁਸਤਕ ‘ਮਹਿਕਾਂ ਵੰਡਦੀ ਧਰਤੀ’ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਰਿੰਦਰ ਹਸਪਤਾਲ ਦੇ ਸਮੂਹ ਸਟਾਫ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਪ੍ਰੋਗਰਾਮ ਦੇ ਅਖੀਰ ਵਿੱਚ ਡਾ. ਸੁਰਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਪਰਮਜੀਤ ਕੌਰ ਵੱਲੋਂ ਪ੍ਰੋਗਰਾਮ ਵਿੱਚ ਹਾਜ਼ਰ ਹੋਣ ਵਾਲੇ ਮਹਿਮਾਨਾਂ ਅਤੇ ਪਤਵੰਤਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।