ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਜਿੰਪਾ ਵੱਲੋਂ ਤਿੰਨ ਬੱਸਾਂ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਜਿੰਪਾ ਨੇ ਤਿੰਨ ਬੱਸਾਂ ਨੂੰ ਕੀਤਾ ਰਵਾਨਾ
Publish Date: Tue, 18 Aug 2026 05:00 PM (IST)
Updated Date: Tue, 18 Aug 2026 05:03 PM (IST)
- ਸ਼੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਸ਼ਰਧਾਲੂ ਹੋਏ ਰਵਾਨਾ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਵੱਖ-ਵੱਖ ਖੇਤਰਾਂ ਤੋਂ ਸ਼ਰਧਾਲੂਆਂ ਨੂੰ ਸ਼੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀਆਂ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੇ ਕਰੀਬ 4 ਲੱਖ ਬਜ਼ੁਰਗ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰ ਚੁੱਕੇ ਹਨ। ਹਾਲ ਹੀ ਵਿੱਚ ਹੁਸ਼ਿਆਰਪੁਰ ਤੋਂ ਤੀਰਥ ਯਾਤਰਾ ਦੇ ਨਵੇਂ ਰੂਟਾਂ ਦੀ ਸ਼ੁਰੂਆਤ ਕੀਤੀ ਸੀ, ਜਿਸ ਤਹਿਤ ਹੁਸ਼ਿਆਰਪੁਰ ਤੋਂ ਹਜ਼ਾਰਾਂ ਸ਼ਰਧਾਲੂਆਂ ਨੂੰ ਮਾਤਾ ਚਿੰਤਪੁਰਨੀ ਜੀ, ਨੈਣਾ ਦੇਵੀ, ਸ੍ਰੀ ਆਨੰਦਪੁਰ ਸਾਹਿਬ, ਸ਼੍ਰੀ ਦੁਰਗਿਆਣਾ ਮੰਦਰ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ ਜਾ ਚੁੱਕੀ ਹੈ। ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਚੇਅਰਮੈਨ ਹੁਸ਼ਿਆਰਪੁਰ ਸਹਿਕਾਰੀ ਬੈਂਕ ਵਿਕਰਮ ਸ਼ਰਮਾ, ਕੌਂਸਲਰ ਪ੍ਰਦੀਪ ਬਿੱਟੂ, ਮਲਕੀਤ ਸਿੰਘ, ਕੌਂਸਲਰ ਨੀਲਮ ਰਾਣੀ, ਕੌਂਸਲਰ ਅੰਜਨਾ ਬੁਰਮੀ, ਸਾਬਕਾ ਕੌਂਸਲਰ ਸੁਦਰਸ਼ਨ ਧੀਰ, ਕੌਂਸਲਰ ਅਜੇ ਵਰਮਾ, ਕੌਂਸਲਰ ਬਲਜੀਤ ਕੌਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।