
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਆਜ਼ਾਦੀ ਦਿਹਾੜੇ ਨੂੰ ਸਮਰਪਿਤ ਪੁਸਤਕ ਪ੍ਰਦਰਸ਼ਨੀ ਲਾਈ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਸਵਾਮੀ ਪ੍ਰੇਮਾ ਨੰਦ (ਐੱਸਪੀਐੱਨ) ਕਾਲਜ ਮੁਕੇਰੀਆਂ ਦੇ ਲਾਇਬ੍ਰੇਰੀ ਵਿਭਾਗ ਵੱਲੋਂ ਭਾਰਤ ਦੇ 80ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਪੁਸਤਕ ਪ੍ਰਦਰਸ਼ਨੀ ਕਾਲਜ ਦੀ ਲਾਇਬ੍ਰੇਰੀ ਵਿਖੇ ਲਾਈ ਗਈ। ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਪੜ੍ਹਨ ਦੀ ਰੁਚੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਭਾਰਤ ਦੇ ਆਜ਼ਾਦੀ ਸੰਘਰਸ਼ ਅਤੇ ਦੇਸ਼ ਦੀ ਮਾਣਮੱਤੀ ਵਿਰਾਸਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਪ੍ਰਦਰਸ਼ਨੀ ਦੌਰਾਨ ਭਾਰਤੀ ਆਜ਼ਾਦੀ ਸੰਗਰਾਮ ਦੇ ਸੂਰਬੀਰ ਯੋਧਿਆਂ ਦੇ ਜੀਵਨ, ਸੰਘਰਸ਼ ਅਤੇ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਨਾਲ ਸਬੰਧਿਤ ਪੁਸਤਕਾਂ ਤੋਂ ਇਲਾਵਾ ਪ੍ਰਮੁੱਖ ਕੌਮੀ ਆਗੂਆਂ ਦੀਆਂ ਜੀਵਨੀਆਂ ਅਤੇ ਸਵੈ-ਜੀਵਨੀਆਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰਦਰਸ਼ਨੀ ਵਿੱਚ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਪੁਸਤਕਾਂ ਦਾ ਨਿਰੀਖਣ ਕੀਤਾ। ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਕਿਹਾ ਕਿ ਪੁਸਤਕਾਂ ਵਿਦਿਆਰਥੀਆਂ ਨੂੰ ਆਜ਼ਾਦੀ ਸੰਗਰਾਮ ਦੇ ਸੂਰਬੀਰਾਂ ਦੇ ਸੰਘਰਸ਼, ਤਿਆਗ ਅਤੇ ਰਾਸ਼ਟਰ ਪ੍ਰਤੀ ਯੋਗਦਾਨ ਨੂੰ ਸਮਝਣ ਦਾ ਮਹੱਤਵਪੂਰਨ ਮੌਕਾ ਪ੍ਰਦਾਨ ਕਰਦੀਆਂ ਹਨ। ਲਾਇਬ੍ਰੇਰੀ ਮੁੱਖੀ ਡਾ. ਪ੍ਰਦੀਪ ਸੈਂਗਰ ਨੇ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਵਿਦਿਆਰਥੀਆਂ ਨੂੰ ਦੇਸ਼ ਦੇ ਗੌਰਵਮਈ ਇਤਿਹਾਸ ਨਾਲ ਜੋੜਨ ਅਤੇ ਉਨ੍ਹਾਂ ਵਿੱਚ ਪੜ੍ਹਨ ਦੀ ਆਦਤ ਵਿਕਸਿਤ ਕਰਨ ਵਿੱਚ ਸਹਾਇਕ ਹੁੰਦੀਆਂ ਹਨ। ਉਨ੍ਹਾਂ ਪ੍ਰਦਰਸ਼ਨੀ ਦੀ ਸਫ਼ਲਤਾ ਲਈ ਕਾਲਜ ਪ੍ਰਬੰਧਕੀ ਕਮੇਟੀ ਅਤੇ ਪ੍ਰਿੰਸੀਪਲ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਅਰੁਣ ਕੁਮਾਰ, ਪ੍ਰੋ. ਨਾਰਾਇਣ ਸਿੰਘ, ਲਾਇਬ੍ਰੇਰੀ ਕਮੇਟੀ ਮੈਂਬਰ ਡਾ. ਅਰਵਿੰਦ ਚੌਹਾਨ, ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।