
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ

ਗੌਰਵ, ਪੰਜਾਬੀ ਜਾਗਰਣ, ਗੜਦੀਵਾਲਾ: ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਇਤਿਹਾਸ ਵਿਭਾਗ ਵੱਲੋਂ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਤਾ ਵਾਲੇ ਵਿਸ਼ੇ ‘ਸੋਮਨਾਥ ਸੰਵਾਦ’ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਇਤਿਹਾਸ, ਵਿਰਾਸਤ ਅਤੇ ਇਸ ਨਾਲ ਜੁੜੇ ਵੱਖ-ਵੱਖ ਵਿਚਾਰਾਂ ਤੋਂ ਜਾਣੂ ਕਰਵਾਉਣਾ ਸੀ। ਲੈਕਚਰ ਦੌਰਾਨ ਮੁੱਖ ਬੁਲਾਰੇ ਹਿਨਾ ਰਿਸਰਚ ਸਕਾਲਰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ‘ਸੋਮਨਾਥ ਸੰਵਾਦ’ ਦੇ ਇਤਿਹਾਸਕ ਪਿਛੋਕੜ, ਸਮਾਜਿਕ ਪ੍ਰਭਾਵ ਅਤੇ ਵਰਤਮਾਨ ਸੰਦਰਭ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਇਤਿਹਾਸਕ ਸਰੋਤਾਂ ਦਾ ਤੱਥਾਂ ਦੇ ਆਧਾਰ ’ਤੇ ਅਧਿਐਨ ਕਰਨ ਅਤੇ ਤਰਕਸ਼ੀਲ ਸੋਚ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਲੈਕਚਰ ਉਪਰੰਤ ਵਿਦਿਆਰਥੀਆਂ ਵੱਲੋਂ ਮੁੱਖ ਬੁਲਾਰੇ ਨਾਲ ਵਿਸ਼ੇ ਸਬੰਧੀ ਸਵਾਲ-ਜਵਾਬ ਵੀ ਕੀਤੇ ਗਏ। ਸਮਾਗਮ ਦੇ ਅਖੀਰ ਵਿੱਚ ਇਤਿਹਾਸ ਵਿਭਾਗ ਦੇ ਮੁਖੀ ਡਾ. ਮਨਜੀਤ ਕੌਰ ਬਾਜਵਾ ਵੱਲੋਂ ਮੁੱਖ ਬੁਲਾਰੇ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ।