
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਐਸ.ਡੀ. ਕਾਲਜ ਦੇ ਪ੍ਰਿੰਸੀਪਲ ਨਾਲ ਬੈਂਕ ਪ੍ਰਬੰਧਕ ਦੀ ਮੁਲਾਕਾਤ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦੇ ਪ੍ਰਿੰਸੀਪਲ ਡਾ. ਅਜੈ ਕੁਮਾਰ ਨਾਲ ਬੈਂਕ ਆਫ ਮਹਾਰਾਸ਼ਟਰ, ਹੁਸ਼ਿਆਰਪੁਰ ਸ਼ਾਖਾ ਦੇ ਪ੍ਰਬੰਧਕ ਅਮਰਦੀਪ ਅਤੇ ਉਪ ਪ੍ਰਬੰਧਕ ਤਰਨਪ੍ਰੀਤ ਕੌਰ ਨੇ ਰਸਮੀ ਮੁਲਾਕਾਤ ਕੀਤੀ। ਉਨ੍ਹਾਂ ਨੇ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਡਾ. ਅਜੈ ਕੁਮਾਰ ਨੂੰ ਹਾਰਦਿਕ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਹੇਮਾ ਸ਼ਰਮਾ ਅਤੇ ਸਕੱਤਰ ਸ਼੍ਰੀਗੋਪਾਲ ਸ਼ਰਮਾ ਨੂੰ ਵੀ ਵਧਾਈ ਦਿੱਤੀ। ਮੁਲਾਕਾਤ ਦੌਰਾਨ ਵਿਚਾਰ-ਵਟਾਂਦਰੇ ਦਾ ਕੇਂਦਰ ਵਿਦਿਆਰਥੀਆਂ ਦੀਆਂ ਬਦਲਦੀਆਂ ਅਕਾਦਮਿਕ ਅਤੇ ਵਿਹਾਰਕ ਲੋੜਾਂ ਰਹੀਆਂ। ਡਾ. ਅਜੈ ਕੁਮਾਰ ਨੇ ਕਿਹਾ ਕਿ ਉੱਚ ਸਿੱਖਿਆ ਦਾ ਉਦੇਸ਼ ਕੇਵਲ ਪ੍ਰੀਖਿਆਵਾਂ ਵਿੱਚ ਚੰਗੇ ਅੰਕ ਪ੍ਰਾਪਤ ਕਰਨਾ ਹੀ ਨਹੀਂ, ਸਗੋਂ ਵਿਦਿਆਰਥੀਆਂ ਵਿੱਚ ਫੈਸਲਾ ਲੈਣ ਦੀ ਸਮਰੱਥਾ, ਆਤਮ-ਵਿਸ਼ਵਾਸ, ਵਿੱਤੀ ਸਮਝ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਵਿਕਸਿਤ ਕਰਨਾ ਵੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬੈਂਕਿੰਗ ਅਤੇ ਵਿੱਤੀ ਪ੍ਰਣਾਲੀ ਦੀ ਮੁੱਢਲੀ ਜਾਣਕਾਰੀ ਨਾਲ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਅਸਲ ਜੀਵਨ ਦੀਆਂ ਆਰਥਿਕ ਸਥਿਤੀਆਂ ਨੂੰ ਸਮਝਣ ਦੇ ਮੌਕੇ ਪ੍ਰਦਾਨ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਹ ਮੁਲਾਕਾਤ ਵਿਦਿਆਰਥੀਆਂ ਅਤੇ ਕਾਲਜ ਦੇ ਵਿਕਾਸ ਦੇ ਪ੍ਰਤੀ ਬਹੁਤ ਹੀ ਅਹਿਮ ਭੂਮਿਕਾ ਨਿਭਾਏਗੀ।