
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕੌਮੀ ਇਨਸਾਫ ਮੋਰਚੇ ਦੇ ਸੱਦੇ ’ਤੇ 21 ਅਗਸਤ ਨੂੰ ਬੰਦ ਦੇ ਸੱਦੇ ਨੂੰ ਪੂਰਨ ਰੂਪ ਵਿੱਚ ਹਮਾਇਤ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਕੀਤੇ ਗਏ ਰੋਸ ਪ੍ਰਦਰਸ਼ਨ ਮਗਰੋਂ ਚੰਡੀਗੜ੍ਹ ਪੁਲਿਸ ਵੱਲੋਂ ਚਾਰ ਵੱਖ-ਵੱਖ ਐਫ ਆਈ ਆਰਾਂ ਦਰਜ ਕਰਨ ਅਤੇ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਕੌਮੀ ਇਨਸਾਫ ਮੋਰਚੇ ਵੱਲੋਂ 21 ਅਗਸਤ ਨੂੰ ਬੰਦ ਦੇ ਸੱਦੇ ਦਾ ਪੂਰਨ ਰੂਪ ਵਿੱਚ ਸਮਰਥਨ ਕਰਦਿਆਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਵੱਖ ਵੱਖ ਧਾਰਮਿਕ ਰਾਜਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਗੁਰਨਾਮ ਸਿੰਘ ਸਿੰਗੜੀਵਾਲਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਕਰਨੈਲ ਸਿੰਘ ਲਵਲੀ ਅਕਾਲੀ ਦਲ ਵਾਰਸ ਪੰਜਾਬ ਦੇ,ਅਜੇ ਮੱਲ ਮੁੱਖ ਬੁਲਾਰਾ ਸ਼੍ਰੀ ਗੁਰੂ ਰਵਿਦਾਸ ਟਾਈਗਰ ਫੋਰਸ, ਵਿਕਾਸ ਹੰਸ ਭਗਵਾਨ ਵਾਲਮੀਕ ਧਰਮ ਰਕਸ਼ਾ ਸਮਿਤੀ, ਜਥੇਦਾਰ ਗੁਰਪ੍ਰੀਤ ਸਿੰਘ ਚੀਮਾ ਅਰਬਾਂ ਖਰਬਾਂ ਦਲ ਪੰਥ, ਅਨਿਲ ਕੁਮਾਰ ਬਾਗਾ ਪ੍ਰਧਾਨ ਅੰਬੇਦਕਰ ਸੈਨਾ ਪੰਜਾਬ, ਬਿੰਦਰ ਸਰੋਆ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਫੋਰਸ ਪੰਜਾਬ, ਕਰਨਜੋਤ ਆਦੀਆ ਪ੍ਰਧਾਨ ਸਫਾਈ ਕਰਮਚਾਰੀ ਯੂਨੀਅਨ ਪੰਜਾਬ, ਲਾਰਸ ਚੌਧਰੀ ਪ੍ਰਧਾਨ ਕ੍ਰਿਸਚਨ ਨੈਸ਼ਨਲ ਫਰੰਟ ਇੰਡੀਆ, ਬਲਰਾਜ ਸਿੱਧੂ ਰਵਿਦਾਸੀਆ ਧਰਮ ਸੰਗਠਨ, ਹਰਵਿੰਦਰ ਸਿੰਘ ਹੀਰਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕੀਤਾ। ਇਸ ਸਮੇਂ ਆਗੂਆਂ ਨੇ ਸਾਂਝੇ ਤੌਰ ’ਤੇ ਮੰਗ ਕਰਦਿਆਂ ਕਿਹਾ ਕਿ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਜਗਤਾਰ ਸਿੰਘ ਤਾਰਾ, ਜਗਤਾਰ ਸਿੰਘ ਜੱਗੀ ਜੌਹਲ ਅਤੇ ਹੋਰ ਬੰਦੀ ਸਿੰਘਾਂ ਨੂੰ ਤੁਰੰਤ ਬਣਦੀ ਪੈਰੋਲ ਅਤੇ ਰਿਹਾਈ ਦਿੱਤੀ ਜਾਵੇ। ਆਪਣੀਆਂ ਜਾਇਜ਼ ਮੰਗਾਂ ਲਈ ਜਮਹੂਰੀ ਢੰਗ ਨਾਲ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਹੱਕ ਹੈ। ਲੋਕਾਂ ਦੀ ਗੱਲ ਸੁਣਨ ਦੀ ਥਾਂ ਆਗੂਆਂ, ਵਰਕਰਾਂ ਅਤੇ ਸੰਗਤਾਂ ਨੂੰ ਪਰਚਿਆਂ ਵਿੱਚ ਨਾਮਜ਼ਦ ਕਰਨਾ ਸਰਕਾਰ ਅਤੇ ਪ੍ਰਸ਼ਾਸਨ ਦੀ ਦਮਨਕਾਰੀ ਸੋਚ ਨੂੰ ਦਰਸਾਉਂਦਾ ਹੈ ਕਿ ਪੁਲਿਸ ਵੱਲੋਂ ਲਗਾਏ ਗਏ ਦੋਸ਼ ਅਜੇ ਕੇਵਲ ਦੋਸ਼ ਹਨ, ਅਦਾਲਤ ਵੱਲੋਂ ਸਾਬਤ ਕੀਤਾ ਗਿਆ ਸੱਚ ਨਹੀਂ। ਸਿੱਖਾਂ ਦੇ ਧਾਰਮਿਕ ਕਕਾਰ ਕਿਰਪਾਨ ਨੂੰ ਬਿਨਾਂ ਨਿਰਪੱਖ ਜਾਂਚ ਅਪਰਾਧਿਕ ਹਥਿਆਰ ਵਜੋਂ ਪੇਸ਼ ਕਰਨਾ ਸਿੱਖ ਧਾਰਮਿਕ ਮਰਿਆਦਾ ਅਤੇ ਸੰਵਿਧਾਨਕ ਹੱਕਾਂ ਦਾ ਅਪਮਾਨ ਹੈ। ਇਸ ਸਮੇਂ ਪ੍ਰਿੰਸੀਪਲ ਗੁਰਨਾਮ ਸਿੰਘ, ਜਸਵੀਰ ਸਿੰਘ ਕਾਕਾ ਗੁੱਜਰ, ਸਨੀ ਖੋਸਲਾ, ਕਾਕਾ ਸਰਪੰਚ, ਸ਼ਮੀ ਸਰੋਆ, ਅੰਮ੍ਰਿਤਪਾਲ ਸਿੰਘ ਸਨੀ, ਪਰਮਜੀਤ ਸਿੰਘ ਮਿੰਟੂ, ਮਲਕੀਅਤ ਸਿੰਘ ਖਾਲਸਾ, ਸੁਖਵਿੰਦਰ ਸਿੰਘ ਟਿੱਬਾ ਸਾਹਿਬ, ਹਰਦੀਪ ਸਿੰਘ ਦੀਪ ਚੱਗਰਾ ਅਤੇ ਹੋਰ ਆਗੂ ਹਾਜ਼ਰ ਸਨ। ਇਸ ਸਮੇਂ ਆਗੂਆਂ ਨੇ ਸਾਂਝੇ ਤੌਰ ’ਤੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਚਾਰਾਂ ਐੱਫਆਈਆਰਾਂ ਨੂੰ ਤੁਰੰਤ ਰੱਦ ਕੀਤਾ ਜਾਵੇ, ਗ੍ਰਿਫ਼ਤਾਰ ਕੀਤੇ ਸਾਰੇ ਵਿਅਕਤੀਆਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾ ਕੀਤਾ ਜਾਵੇ, ਨਾਮਜ਼ਦ ਆਗੂਆਂ, ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤੰਗ ਪਰੇਸ਼ਾਨ ਕਰਨਾ ਬੰਦ ਕੀਤਾ ਜਾਵੇ, ਸਮੁੱਚੇ ਘਟਨਾਕ੍ਰਮ ਅਤੇ ਪੁਲਿਸ ਕਾਰਵਾਈ ਦੀ ਨਿਰਪੱਖ ਨਿਆਂਇਕ ਜਾਂਚ ਕਰਵਾਈ ਜਾਵੇ, ਬੰਦੀ ਸਿੰਘਾਂ ਦੀ ਰਿਹਾਈ ਦੇ ਲੰਮੇ ਸਮੇਂ ਤੋਂ ਲਟਕਦੇ ਮਸਲੇ ਦਾ ਗੱਲਬਾਤ ਰਾਹੀਂ ਤੁਰੰਤ ਹੱਲ ਕੀਤਾ ਜਾਵੇ।