
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਰਾਟੇ ਟੂਰਨਾਮੈਂਟ 'ਚ ਵਿਕਟੋਰੀਆ ਸਕੂਲ ਨੇ ਜਿੱਤੇ ਤਗਮੇ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕਰਾਟੇ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿੱਚ ਤਮਗੇ ਹਾਸਲ ਕੀਤੇ। ਸਕੂਲ ਦੇ ਡਾਇਰੈਕਟਰ ਪ੍ਰੋ. ਜੀਐੱਸ ਮੁਲਤਾਨੀ, ਨੀਰੂ ਮੁਲਤਾਨੀ ਅਤੇ ਪ੍ਰਿੰਸੀਪਲ ਅਰਚਨਾ ਸੂਦਨ ਦੇ ਸੁਚੱਜੇ ਮਾਰਗਦਰਸ਼ਨ ਹੇਠ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿੱਚ ਹਿੱਸਾ ਲਿਆ। ਪ੍ਰਿੰ. ਸੂਦਨ ਨੇ ਦੱਸਿਆ ਕਿ ਕਲਾਸ ਸੱਤਵੀਂ ਦੀ ਵਿਦਿਆਰਥਣ ਗੁਰਨੂਰ ਕੌਰ ਅਤੇ ਕਲਾਸ ਨੌਵੀਂ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਮਗੇ ਹਾਸਲ ਕੀਤੇ। ਇਸੇ ਤਰ੍ਹਾਂ ਕਲਾਸ ਨੌਵੀਂ ਦੀਆਂ ਵਿਦਿਆਰਥਣਾਂ ਹਰਸ਼ਪ੍ਰੀਤ ਕੌਰ ਅਤੇ ਮੰਨਤ ਨੇ ਆਪਣੀ ਬਿਹਤਰੀਨ ਖੇਡ ਕਲਾ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦੇ ਤਮਗੇ ਜਿੱਤੇ। ਵਿਦਿਆਰਥੀਆਂ ਦੀ ਇਸ ਸਫ਼ਲਤਾ ਵਿੱਚ ਸਕੂਲ ਦੇ ਖੇਡ ਕੋਚ ਰੋਹਨ ਦਾ ਵੀ ਅਹਿਮ ਯੋਗਦਾਨ ਰਿਹਾ। ਪ੍ਰੋ. ਜੀਐੱਸ ਮੁਲਤਾਨੀ, ਨੀਰੂ ਮੁਲਤਾਨੀ ਅਤੇ ਪ੍ਰਿੰਸੀਪਲ ਅਰਚਨਾ ਸੂਦਨ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਰੋਹਨ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਉਪਲੱਬਧੀਆਂ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦੀਆਂ ਹਨ।