
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੜਕ ਹਾਦਸੇ ਵਿੱਚ ਐਕਟਿਵਾ ਸਵਾਰ ਮਹਿਲਾ ਦੀ ਮੌਤ

ਕਮਲ, ਪੰਜਾਬੀ ਜਾਗਰਣ, ਹਰਿਆਣਾ : ਹੁਸ਼ਿਆਰਪੁਰ ਦਸੂਹਾ ਮੁੱਖ ਮਾਰਗ ’ਤੇ ਪੈਂਦੇ ਪਿੰਡ ਘਾਸੀਪੁਰ ਨੇੜੇ ਜੀਓ ਪੈਟਰੋਲ ਪੰਪ ਕੋਲ ਮਹਿੰਦਰਾ ਗੱਡੀ ਅਤੇ ਐਕਟਿਵਾ ਦੀ ਆਹਮੋ-ਸਾਹਮਣੇ ਟੱਕਰ ਵਿੱਚ ਐਕਟਿਵਾ ਸਵਾਰ ਮਹਿਲਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀ ਔਰਤ ਨੂੰ ਤੁਰੰਤ ਇਲਾਜ ਲਈ ਹੁਸ਼ਿਆਰਪੁਰ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮਹਿੰਦਰਾ ਗੱਡੀ ਪੀਬੀ07ਸੀਐੱਚ 7437 ਹੁਸ਼ਿਆਰਪੁਰ ਤੋਂ ਮੁਕੇਰੀਆਂ ਵੱਲ ਜਾ ਰਹੀ ਸੀ, ਜਦਕਿ ਐਕਟਿਵਾ ਪੀਬੀ07ਬੀਐੱਮ 6535 ’ਤੇ ਸਵਾਰ ਚੇਤਨਾ (23) ਆਪਣੇ ਪਿੰਡ ਸਤੋਰ ਵੱਲ ਜਾ ਰਹੀ ਸੀ। ਘਾਸੀਪੁਰ ਨੇੜੇ ਜੀਓ ਪੈਟਰੋਲ ਪੰਪ ਕੋਲ ਦੋਵਾਂ ਵਾਹਨਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਐਕਟਿਵਾ ਦਾ ਅਗਲਾ ਹਿੱਸਾ ਮਹਿੰਦਰਾ ਗੱਡੀ ਦੇ ਹੇਠਾਂ ਜਾ ਵੜਿਆ, ਜਿਸ ਕਾਰਨ ਚੇਤਨਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਖ਼ਬਰ ਲਿਖੇ ਜਾਣ ਤੱਕ ਹਾਦਸੇ ਦਾ ਕਾਰਨ ਪਤਾ ਨਹੀਂ ਲੱਗ ਸਕਿਆ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਹਰਿਆਣਾ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।