
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਛੱਤ ਤੋਂ ਏਸੀ ਦਾ ਕੰਪ੍ਰੈਸਰ ਚੋਰੀ, ਝਾੜੀਆਂ ਵਿੱਚ ਤੋੜ ਕੇ ਕੱਢਿਆ ਸਮਾਨ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਤਾਜ਼ਾ ਮਾਮਲੇ ਵਿੱਚ ਬੱਸ ਸਟੈਂਡ ਰੋਡ ਸਥਿਤ ਮਿਊਂਸੀਪਲ ਕਾਰਪੋਰੇਸ਼ਨ ਦੀ ਦੁਕਾਨ ਨੰਬਰ 21 ਦੀ ਛੱਤ ਉੱਤੇ ਲੱਗਾ ਏਅਰ ਕੰਡੀਸ਼ਨਰ ਦਾ ਕੰਪ੍ਰੈਸਰ ਚੋਰ ਚੋਰੀ ਕਰ ਕੇ ਲੈ ਗਏ। ਇਹ ਦੁਕਾਨ ਸਿਵਲ ਹਸਪਤਾਲ ਦੀ ਪਿਛਲੀ ਸਾਈਡ ਨਾਲ ਲੱਗਦੀ ਹੈ। ਵਿਕਰਮ ਸ਼ਰਮਾ ਨੇ ਦੱਸਿਆ ਕਿ ਦੁਕਾਨਾਂ ਦੀਆਂ ਛੱਤਾਂ ਉੱਤੇ ਜਾਣ ਵਾਲੀਆਂ ਪੌੜ੍ਹੀਆਂ ਦਾ ਰਸਤਾ ਰਾਤ ਸਮੇਂ ਬੰਦ ਕਰ ਦਿੱਤਾ ਜਾਂਦਾ ਹੈ। ਇਸ ਕਾਰਨ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਚੋਰ ਪਿਛਲੀ ਕੰਧ ਟੱਪ ਕੇ ਛੱਤ ਉੱਤੇ ਪਹੁੰਚੇ ਅਤੇ ਵਾਰਦਾਤ ਨੂੰ ਅੰਜਾਮ ਦਿੱਤਾ। ਸਵੇਰੇ ਜਦੋਂ ਉਹ ਦੁਕਾਨ ਉੱਤੇ ਪਹੁੰਚੇ ਤਾਂ ਕੰਪ੍ਰੈਸਰ ਗਾਇਬ ਸੀ। ਆਸ-ਪਾਸ ਭਾਲ ਕਰਨ ਦੌਰਾਨ ਸਿਵਲ ਹਸਪਤਾਲ ਦੇ ਪਿੱਛੇ ਝਾੜੀਆਂ ਵਿੱਚ ਉਸ ਦੇ ਟੁੱਟੇ ਹੋਏ ਹਿੱਸੇ ਮਿਲੇ। ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਸ਼ਹਿਰ ਵਿੱਚ ਲਗਾਤਾਰ ਹੋ ਰਹੀਆਂ ਅਜਿਹੀਆਂ ਚੋਰੀਆਂ ਨੂੰ ਰੋਕਣ ਲਈ ਸਖ਼ਤ ਕਾਰਵਾਈ ਦੀ ਲੋੜ ਹੈ। ਉਨ੍ਹਾਂ ਸਵਾਲ ਉਠਾਇਆ ਕਿ ਚੋਰੀ ਕੀਤਾ ਸਾਮਾਨ ਆਖਿਰ ਕਿੱਥੇ ਵੇਚਿਆ ਜਾਂਦਾ ਹੈ ਅਤੇ ਇਸ ਨੂੰ ਖ਼ਰੀਦਣ ਵਾਲੇ ਕੌਣ ਹਨ। ਪੁਲਿਸ ਨੂੰ ਇਸ ਪੂਰੇ ਨੈੱਟਵਰਕ ਦੀ ਤਹਿ ਤੱਕ ਜਾ ਕੇ ਜਾਂਚ ਕਰਨੀ ਚਾਹੀਦੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ’ਤੇ ਰੋਕ ਲੱਗ ਸਕੇ।