ਜ਼ੋਨਲ ਖੇਡਾਂ ’ਚ ਵਿਕਟੋਰੀਆ ਸਕੂਲ ਦੇ 110 ਖਿਡਾਰੀਆਂ ਨੇ ਜਿੱਤੇ ਤਮਗੇ ਜ਼ੋਨਲ ਖੇਡਾਂ ਵਿੱਚ ਵਿਕਟੋਰੀਆ ਸਕੂਲ ਦੇ 110 ਖਿਡਾਰੀਆਂ ਨੇ ਜਿੱਤੇ ਤਮਗੇ
Publish Date: Thu, 20 Aug 2026 04:54 PM (IST)
Updated Date: Thu, 20 Aug 2026 04:57 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਪੰਜਾਬ ਸਕੂਲ ਜ਼ੋਨਲ ਖੇਡਾਂ ਵਿੱਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਲਗਭਗ 110 ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਮਗੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਖਿਡਾਰੀਆਂ ਨੇ ਖੇਡ ਮੈਦਾਨ ਵਿੱਚ ਆਪਣੀ ਪ੍ਰਤਿਭਾ ਦੇ ਨਾਲ-ਨਾਲ ਅਨੁਸ਼ਾਸਨ, ਮਿਹਨਤ, ਲਗਨ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਅਰਚਨਾ ਸੂਦਨ ਨੇ ਦੱਸਿਆ ਕਿ ਫੁੱਟਬਾਲ ਮੁਕਾਬਲਿਆਂ ਵਿੱਚ ਸਕੂਲ ਦੀਆਂ ਅੰਡਰ-14, ਅੰਡਰ-17 ਅਤੇ ਅੰਡਰ-19 ਲੜਕਿਆਂ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਮਗੇ ਹਾਸਲ ਕੀਤੇ। ਬਾਸਕਿਟਬਾਲ ਵਿੱਚ ਅੰਡਰ-17 ਲੜਕੀਆਂ ਦੀ ਟੀਮ ਨੇ ਸੋਨੇ ਦਾ ਤਮਗਾ, ਜਦਕਿ ਅੰਡਰ-14 ਲੜਕੀਆਂ ਅਤੇ ਅੰਡਰ-19 ਲੜਕਿਆਂ ਦੀਆਂ ਟੀਮਾਂ ਨੇ ਕਾਂਸੀ ਦੇ ਤਮਗੇ ਜਿੱਤੇ। ਇਸੇ ਤਰ੍ਹਾਂ ਵਾਲੀਬਾਲ ਦੇ ਅੰਡਰ-17 ਲੜਕੀਆਂ ਦੇ ਮੁਕਾਬਲੇ ਵਿੱਚ ਸਕੂਲ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਮਗਾ ਆਪਣੇ ਨਾਮ ਕੀਤਾ। ਬੈਡਮਿੰਟਨ ਦੇ ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਖਿਡਾਰੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਮਗਾ ਹਾਸਲ ਕੀਤਾ। ਉਨ੍ਹਾਂ ਖੁਸ਼ੀ ਪ੍ਰਗਟਾਈ ਕਿ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਨਾਲ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਨੇ ਜ਼ੋਨਲ ਪੱਧਰ ’ਤੇ ਆਪਣੀ ਮਜ਼ਬੂਤ ਖੇਡ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ ਹੈ। ਖਿਡਾਰੀਆਂ ਦੀ ਇਸ ਸਫ਼ਲਤਾ ’ਤੇ ਸਕੂਲ ਦੇ ਡਾਇਰੈਕਟਰ ਪ੍ਰੋਫੈੱਸਰ ਜੀਐੱਸ ਮੁਲਤਾਨੀ ਤੇ ਨੀਰੂ ਮੁਲਤਾਨੀ, ਪ੍ਰਿੰਸੀਪਲ ਅਰਚਨਾ ਸੂਦਨ, ਸਮੂਹ ਸਟਾਫ਼, ਕੋਚਾਂ ਅਤੇ ਖੇਡ ਅਧਿਆਪਕਾਂ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।