
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੱਗੜੀ ਸੰਭਾਲ ਜੱਟਾ ਲਹਿਰ ਨੇ ਕਿਸਾਨੀ ਮਸਲਿਆਂ ਸਬੰਧੀ ਸੌਂਪਿਆ ਮੰਗ ਪੱਤਰ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਕਿਸਾਨ ਜਥੇਬੰਦੀ ਪੱਗੜੀ ਸੰਭਾਲ ਜੱਟਾ ਲਹਿਰ ਪੰਜਾਬ ਦੇ ਵਫ਼ਦ ਨੇ ਖੇਤੀਬਾੜੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਨਾਲ ਮੁਲਾਕਾਤ ਕਰ ਕੇ ਪੰਜਾਬ ਦੇ ਕਿਸਾਨਾਂ ਅਤੇ ਕਿਰਸਾਨੀ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਵਫ਼ਦ ਵੱਲੋਂ ਖੇਤੀਬਾੜੀ ਮੰਤਰੀ ਪੰਜਾਬ ਦੇ ਨਾਂ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ। ਵਫ਼ਦ ਵਿੱਚ ਸ਼ਾਮਲ ਜਥੇਬੰਦੀ ਦੇ ਪ੍ਰਧਾਨ ਵਿਜੇ ਕੁਮਾਰ ਬਹਿਬਲ ਮੰਜ, ਜਨਰਲ ਸਕੱਤਰ ਹਰਜੀਤ ਸਿੰਘ ਟੀਟਾ, ਸਰਪ੍ਰਸਤ ਜਗਦੇਵ ਸਿੰਘ ਭੱਟੀਆਂ, ਸ਼ਮਿੰਦਰ ਸਿੰਘ ਮੰਝਪੁਰ, ਸਕੱਤਰ ਸੁਰਜੀਤ ਸਿੰਘ ਬਿੱਲਾ, ਜਤਿੰਦਰ ਸਿੰਘ ਝੌਰ ਅਤੇ ਬਲਦੇਵ ਸਿੰਘ ਸੇਖਵਾਂ ਆਦਿ ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਵਾਰ-ਵਾਰ ਧਿਆਨ ਦਿਵਾਉਣ ਦੇ ਬਾਵਜੂਦ ਪੰਜਾਬ ਸਰਕਾਰ ਕਿਸਾਨਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਵੱਲ ਲੋੜੀਂਦਾ ਧਿਆਨ ਨਹੀਂ ਦੇ ਰਹੀ। ਇੱਕ ਪਾਸੇ ਸਰਕਾਰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਬਾਹਰ ਆਉਣ ਦੀ ਅਪੀਲ ਕਰ ਰਹੀ ਹੈ, ਜਦਕਿ ਦੂਜੇ ਪਾਸੇ ਗੰਨਾ ਕਾਸ਼ਤਕਾਰਾਂ ਨੂੰ ਆਪਣੀ ਫ਼ਸਲ ਦੀ ਅਦਾਇਗੀ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।