ਪੰਜਾਬ ਬੰਦ ਦੇ ਸੱਦੇ ਨੂੰ ਸ਼੍ਰੋਅਦ ਪੁਨਰ ਸੁਰਜੀਤ ਨੇ ਦਿੱਤਾ ਸਮਰਥਨ ਪੰਜਾਬ ਬੰਦ ਦੇ ਸੱਦੇ ਦੀ ਸ਼੍ਰੋਅਦ ਪੁਨਰ ਸੁਰਜੀਤ ਨੇ ਦਿੱਤਾ ਸਮਰਥਨ
Publish Date: Thu, 20 Aug 2026 05:24 PM (IST)
Updated Date: Thu, 20 Aug 2026 05:27 PM (IST)
ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਦੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਜਥੇਬੰਦੀ ਵੱਲੋਂ ਪੂਰਨ ਤੌਰ ’ਤੇ ਸਮਰਥਨ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲਾ ਹੁਸ਼ਿਆਰਪੁਰ ਦੇ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਪਾਰਟੀ ਦੀ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਵਤਾਰ ਸਿੰਘ ਜੌਹਲ, ਕੌਮੀ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਜੰਡਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਵਿੰਦਰ ਸਿੰਘ ਮੂਨਕ, ਸਰਬਜੀਤ ਸਿੰਘ ਗੋਲਡੀ ਦਸੂਹਾ, ਚੀਫ ਨਿਰਮਲ ਸਿੰਘ ਮਕੇਰੀਆਂ, ਲੱਖਵਤ ਸਿੰਘ ਚੀਮਾ ਦਸੂਹਾ, ਪਰਮਜੀਤ ਸਿੰਘ ਖਾਲਸਾ ਦਸੂਆ, ਜਥੇਦਾਰ ਕਿਰਪਾਲ ਸਿੰਘ ਜਾਜਾ, ਸੁਖਜਿੰਦਰ ਸਿੰਘ ਸਿੰਘਪੁਰ ਜੱਟਾਂ, ਜਥੇਦਾਰ ਜਸਵਿੰਦਰ ਸਿੰਘ ਟਾਂਡਾ, ਮਨੀ ਸਿੰਘ ਕਲੋਆ, ਗੁਰਦੇਵ ਸਿੰਘ ਜੀਆ ਨੱਥਾ, ਬਲਜੀਤ ਸਿੰਘ ਕਾਨੂੰਨਗੋ, ਬਲਵਿੰਦਰ ਸਿੰਘ ਮਿਆਣੀ, ਬਾਬਾ ਰਜਿੰਦਰ ਸਿੰਘ ਖੁੱਡਾ, ਹੁਕਮਪ੍ਰੀਤ ਸਿੰਘ ਬਗੋਲਾ, ਰਤਨ ਸਿੰਘ ਖੋਖਰ, ਅਮਰਜੀਤ ਸਿੰਘ ਖੋਖਰ, ਗਰਦੇਵ ਸਿੰਘ ਸੱਲਾਂ, ਸੁਰਜੀਤ ਸਿੰਘ ਖਾਲਸਾ, ਪੰਚ ਪ੍ਰਿਥੀਪਾਲ ਸਿੰਘ ਬੋਲੇਵਾਲ, ਜਥੇਦਾਰ ਮਲਕੀਤ ਸਿੰਘ ਮੂਨਕ ਖੁਰਦ, ਰਵਿੰਦਰ ਸਿੰਘ ਮੋਮੀ, ਸੁਖਦੇਵ ਸਿੰਘ ਸੁੱਖੀ, ਮਨਜੀਤ ਸਿੰਘ ਸੋਨੂੰ, ਮੋਹਨਜੀਤ ਸਿੰਘ ਮੂਨਕ ਖੁਰਦ, ਜਰਨੈਲ ਸਿੰਘ ਗੋਮਰਾ, ਸੁਖਵਿੰਦਰ ਸਿੰਘ ਬਾਗੀ, ਸੁਖਬੀਰ ਸਿੰਘ ਕਾਕਾ, ਗੁਰਪ੍ਰੀਤ ਸਿੰਘ ਕਾਕਾ ਮੂਨਕ ਕਲਾਂ, ਸੰਦੀਪ ਸਿੰਘ, ਇੰਦਰਜੀਤ ਸਿੰਘ ਕਾਕਾ, ਲਖਵਿੰਦਰ ਸਿੰਘ, ਰੂਪ ਲਾਲ ਨੰਗਲ ਖੁੰਗਾ, ਨਛੱਤਰ ਸਿੰਘ ਨੰਗਲ ਖੂੰਗਾ, ਨੰਬਰਦਾਰ ਗੁਰਮੀਤ ਸਿੰਘ ਚੱਤੋਵਾਲ, ਸਰਵਨ ਸਿੰਘ ਦਸ਼ਮੇਸ਼ ਨਗਰ, ਕੁਲਵੰਤ ਸਿੰਘ ਜੌਹਲ, ਸਾਬਕਾ ਸਰਪੰਚ ਗੁਰਨਾਮ ਸਿੰਘ, ਡਾਕਟਰ ਜਸਬੀਰ ਸਿੰਘ ਢਡਿਆਲਾ ਵੀ ਹਾਜ਼ਰ ਸਨ। ਦਸੂਹਾ ਨੇ ਕਿਹਾ ਕਿ ਕੌਮੀ ਇਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦੇ ਸੱਦੇ ਲਈ ਜੋ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਪੂਰਾ ਇਨ ਬਿਨ ਲਾਗੂ ਕੀਤਾ ਜਾਵੇਗਾ ਅਤੇ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਤੇ ਵਰਕਰ ਇਸ ਬੰਦ ਪ੍ਰਦਰਸ਼ਨ ਦੌਰਾਨ ਨਾਲ ਹੋਣਗੇ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਲਗਾਤਾਰ ਕੇਂਦਰ ਸਰਕਾਰ ਤੇ ਪੰਜਾਬ ਦੀਆਂ ਹੁਣ ਤੱਕ ਸਰਕਾਰਾਂ ਨੇ ਅਣਗੌਲਿਆ ਕੀਤਾ ਹੈ, ਜੋ ਕਿ ਬੰਦੀ ਸਿੰਘਾਂ ਦੇ ਨਾਲ ਬਹੁਤ ਵੱਡਾ ਧੋਖਾ ਤੇ ਬੇਇਨਸਾਫੀ ਹੈ। ਜਿਸ ਤਰ੍ਹਾਂ ਕੌਮੀ ਇਨਸਾਫ ਮੋਰਚੇ ਨੂੰ ਵੱਖ ਵੱਖ ਜਥੇਬੰਦੀਆਂ ਵੱਲੋਂ ਸਮਰਥਨ ਮਿਲ ਰਿਹਾ ਹੈ, ਉਸ ਤੋਂ ਸਪੱਸ਼ਟ ਸੰਕੇਤ ਹਨ ਕਿ ਬੰਦੀ ਸਿੰਘਾਂ ਨੂੰ ਹੁਣ ਜ਼ਿਆਦਾ ਚਿਰ ਜੇਲ੍ਹਾਂ ਵਿੱਚ ਸਰਕਾਰਾਂ ਨਹੀਂ ਡੱਕ ਸਕਣਗੀਆਂ।