ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕਤਾ ਵਿਦਿਆਰਥੀਆਂ ਲਈ ਬਹੁਤ ਜ਼ਰੂਰੀ : ਪ੍ਰਿੰਸੀਪਲ ਸਨਾਤਨ ਧਰਮ ਕਾਲਜ ਵਿੱਚ ਸਾਈਬਰ ਸੁਰੱਖਿਆ ਜਾਗਰੂਕਤਾ ਸਬੰਧੀ ਵਿਸ਼ੇਸ਼ ਲੈਕਚਰ
Publish Date: Fri, 21 Aug 2026 04:12 PM (IST)
Updated Date: Fri, 21 Aug 2026 04:15 PM (IST)
- ਸਨਾਤਨ ਧਰਮ ਕਾਲਜ ’ਚ ਸਾਈਬਰ ਸੁਰੱਖਿਆ ਜਾਗਰੂਕਤਾ ਸਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਅਤੇ ਪ੍ਰਿੰਸੀਪਲ ਡਾ. ਅਜੈ ਕੁਮਾਰ ਦੇ ਮਾਰਗਦਰਸ਼ਨ ਹੇਠ ਕੰਪਿਊਟਰ ਐਪਲੀਕੇਸ਼ਨਜ਼ ਵਿਭਾਗ ਦੀ ਵਿਭਾਗ ਮੁਖੀ ਡਾ. ਨਿਸ਼ਾ ਅਰੋੜਾ ਦੀ ਅਗਵਾਈ ਵਿੱਚ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਸਾਈਬਰ ਸੁਰੱਖਿਆ ਜਾਗਰੂਕਤਾ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਦੇ 117 ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਪੁਲਿਸ ਵਿਭਾਗ ਵੱਲੋਂ ਸਬ ਇੰਸਪੈਕਟਰ ਸੁਖਦੇਵ ਸਿੰਘ, ਹੈੱਡ ਕਾਂਸਟੇਬਲ ਜਤਿੰਦਰ ਸਿੰਘ, ਹੈੱਡ ਕਾਂਸਟੇਬਲ ਅਮਨ ਕੁਮਾਰ ਅਤੇ ਲੇਡੀ ਹੈੱਡ ਕਾਂਸਟੇਬਲ ਜਸਪ੍ਰੀਤ ਕੌਰ ਹਾਜ਼ਰ ਰਹੇ। ਹੈੱਡ ਕਾਂਸਟੇਬਲ ਜਤਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਸਾਈਬਰ ਅਪਰਾਧਾਂ ਅਤੇ ਆਨਲਾਈਨ ਧੋਖਾਧੜੀ ਤੋਂ ਬਚਾਅ ਦੇ ਵਿਹਾਰਕ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਨੇ ਕਿਹਾ ਕਿ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕਤਾ ਵਿਦਿਆਰਥੀਆਂ ਲਈ ਬਹੁਤ ਜ਼ਰੂਰੀ ਹੈ। ਪ੍ਰੋਗਰਾਮ ਦਾ ਸੰਚਾਲਨ ਪ੍ਰੋ. ਸਰੂਚੀ ਨੇ ਕੀਤਾ ਅਤੇ ਡਾ. ਨਿਸ਼ਾ ਅਰੋੜਾ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਵਿੱਚ ਡਾ. ਮਨਜੀਤ ਕੌਰ, ਡਾ. ਪਲਵਿੰਦਰ ਕੌਰ, ਸ਼੍ਰੀ ਕੇਸ਼ਵ, ਪ੍ਰੋ. ਪੂਜਾ, ਪ੍ਰੋ. ਈਸ਼ਾ ਅਤੇ ਪ੍ਰੋ. ਜਸਮਨ ਸਮੇਤ ਹੋਰ ਵੀ ਅਧਿਆਪਕ ਹਾਜ਼ਰ ਸਨ।