
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬੰਦੀ ਸਿੰਘਾਂ ਦੀ ਰਿਹਾਈ ਲਈ ਕਸਬਾ ਹਰਿਆਣਾ ਮੁਕੰਮਲ ਬੰਦ

ਕਮਲ, ਪੰਜਾਬੀ ਜਾਗਰਣ, ਹਰਿਆਣਾ : ਸਿੱਖ ਜਥੇਬੰਦੀਆਂ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਸੀ। ਇਸੇ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕਸਬਾ ਹਰਿਆਣਾ ਵਿਖੇ ਮੁੱਖ ਸੇਵਾਦਾਰ ਬਲਵੀਰ ਸਿੰਘ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਬਾਬਾ ਸੁੰਦਰ ਸਿੰਘ ਜੀ ਨੇਤਰਹੀਨ ਬਿਰਧ ਆਸ਼ਰਮ ਹਰਿਆਣਾ ਵਲੋਂ ਤੇ ਹੋਰ ਜਥੇਬੰਦੀਆਂ ਵੱਲੋਂ ਸਵੇਰੇ 8 ਵਜੇ ਤੋਂ ਕਸਬਾ ਹਰਿਆਣਾ ਨੂੰ ਸ਼ਾਂਤਮਈ ਬੰਦ ਕਰਵਾਇਆ ਗਿਆ। ਹਰਿਆਣਾ ਵਿਖੇ ਧਰਨੇ ਦੌਰਾਨ ਆਗੂਆਂ ਨੇ ਕਿਹਾ ਕਿ ਕੌਮੀ ਇਨਸਾਫ ਮੋਰਚਾ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਿਹਾ ਹੈ। ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਸਿੱਖ ਸੰਗਤਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਆਪਣਾ ਸਮਰਥਨ ਜ਼ਾਹਰ ਕੀਤਾ। ਬੰਦ ਦੀ ਕਾਲ ਹੋਣ ਕਰਕੇ ਸੜਕਾਂ ਤੇ ਆਵਾਜਾਈ ਪ੍ਰਭਾਵਿਤ ਹੋਈ ਅਤੇ ਬਾਜ਼ਾਰ ਬੰਦ ਹੋਣ ਕਰਕੇ ਬਾਜ਼ਾਰਾਂ ਵਿੱਚ ਲੋਕਾਂ ਦੇ ਆਦਕ ਜਾਦਕ ਵੀ ਨਾ ਮਾਤਰ ਹੀ ਰਹੀ। ਬੰਦ ਦੀ ਕਾਲ ਦੌਰਾਨ ਪੁਲਿਸ ਵੱਲੋਂ ਵੀ ਆਪਣੀ ਬਿਊਟੀ ਪੂਰੀ ਮੁਸਤੈਦੀ ਨਾਲ ਨਿਭਾਈ ਗਈ। ਇਸ ਮੌਕੇ ਸੰਤ ਬਾਬਾ ਬਲਵੀਰ ਸਿੰਘ ਵਿਰਧ ਆਸ਼ਰਮ ਹਰਿਆਣਾ, ਓਂਕਾਰ ਸਿੰਘ ਧਾਮੀ ਪ੍ਰਧਾਨ ਨੌਜਵਾਨ ਕਿਸਾਨ ਮਜ਼ਦੂਰ ਭਲਾਈ ਸੁਸਾਇਟੀ, ਮੁਕੇਸ਼ ਕੁਮਾਰ ਹਰਿਆਣਾ, ਰਾਮ ਸਿੰਘ ਧੁੱਗਾ ਸੀਨੀਅਰ ਵਾਈਸ ਪ੍ਰਧਾਨ, ਬਖਸੀਸ਼ ਸਿੰਘ ਡਡਿਆਣਾ ,ਗੁਰਦੀਪ ਸਿੰਘ ਨੀਲਾ ਨਲੋਆ, ਨਿਰਮਲ ਸਿੰਘ ਕਬੀਰਪੁਰ, ਅਵਤਾਰ ਸਿੰਘ ਸੋਢੀ ਧੰਨੋਵਾਲ, ਸਤਪਾਲ ਸਿੰਘ ਡਡਿਆਣਾ, ਪ੍ਰਿਥੀ ਸਿੰਘ ਸ਼ੇਰਪੁਰ ,ਕੈਪਟਨ ਨਿਰਦੇਸ਼ ਸਿੰਘ ,ਕੁਲਦੀਪ ਸਿੰਘ ਹਰਿਆਣਾ, ਅਮਰਜੀਤ ਸਿੰਘ ਹਰਿਆਣਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।