ਰਾਜੀਵ ਗਾਂਧੀ ਦਾ ਜਨਮ ਦਿਨ ਸਦਭਾਵਨਾ ਦਿਵਸ ਦੇ ਤੌਰ ’ਤੇ ਮਨਾਇਆ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਰਾਜੀਵ ਗਾਂਧੀ ਦਾ ਜਨਮ ਦਿਹਾੜਾ ਸਦਭਾਵਨਾ ਦਿਵਸ ਦੇ ਤੌਰ ’ਤੇ ਮਨਾਇਆ
Publish Date: Sun, 23 Aug 2026 03:17 PM (IST)
Updated Date: Sun, 23 Aug 2026 03:18 PM (IST)
- ਹਰ ਘਰ ਪੰਜਾ, ਹਰ ਘਰ ਝੰਡਾ ਮੁਹਿੰਮ ਨੂੰ ਹਰ ਪਿੰਡ ਲੈ ਕੇ ਜਾਵਾਂਗੇ : ਪ੍ਰਣਵ ਕਿਰਪਾਲ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੈਲਾ ਖੁਰਦ : ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਪ੍ਰਣਵ ਕ੍ਰਿਪਾਲ ਦੀ ਅਗਵਾਈ ਹੇਠ ਭਾਰਤ ਰਤਨ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦੇ ਜਨਮ ਦਿਹਾੜੇ ਨੂੰ ਸਦਭਾਵਨਾ ਦਿਵਸ ਦੇ ਤੌਰ ’ਤੇ ਮਨਾਇਆ ਗਿਆ। ਇਸ ਮੌਕੇ ਰਾਜੀਵ ਗਾਂਧੀ ਦੀ ਤਸਵੀਰ ਅੱਗੇ ਫੁੱਲ ਮਾਲਾਵਾਂ ਅਰਪਿਤ ਕੀਤੀਆਂ ਗਈਆਂ ਅਤੇ ਦੇਸ਼ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਅਤੇ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਸੈਲਾ ਖੁਰਦ ਵਿਖੇ ਪ੍ਰਣਵ ਕ੍ਰਿਪਾਲ ਨੇ ਕਿਹਾ ਕਿ ਸਵਰਗੀ ਰਾਜੀਵ ਗਾਂਧੀ ਆਧੁਨਿਕ ਭਾਰਤ ਦੇ ਨਿਰਮਾਤਾ ਹਨ। ਉਨ੍ਹਾਂ ਨੇ ਭਾਰਤ ਵਿੱਚ ਕੰਪਿਊਟਰ ਯੁੱਗ ਦੀ ਸ਼ੁਰੂਆਤ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਇਆ, ਪੰਚਾਇਤੀ ਰਾਜ ਐਕਟ ਲਾਗੂ ਕੀਤਾ,18 ਸਾਲਾਂ ਦੇ ਨੌਜਵਾਨਾਂ ਨੂੰ ਵੋਟ ਦਾ ਅਧਿਕਾਰ ਦਿੱਤਾ, ਰਾਜੀਵ ਲੌਂਗੋਵਾਲ ਸਮਝੌਤਾ ਕੀਤਾ, ਸ਼੍ਰੀਲੰਕਾ ਵਿਚ ਸ਼ਾਂਤੀ ਸੈਨਾ ਭੇਜੀ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਲਈ ਆਪਣੀ ਕੁਰਬਾਨੀ ਦਿੱਤੀ। ਯੂਥ ਕਾਂਗਰਸ ਹਰ ਘਰ ਪੰਜਾ, ਹਰ ਘਰ ਝੰਡਾ ਮੁਹਿੰਮ ਨੂੰ ਹਰ ਪਿੰਡ, ਹਰ ਘਰ ਲੈ ਕੇ ਜਾਵੇਗੀ। ਇਸ ਮੌਕੇ ਐਡਵੋਕੇਟ ਪੰਕਜ ਕ੍ਰਿਪਾਲ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਰੋਹਿਤ ਕੁਮਾਰ ਸੀਨੀਅਰ ਮੀਤ ਪ੍ਰਧਾਨ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ, ਮਨਜਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਜਗਤਾਰ ਸਿੰਘ ਪ੍ਰਧਾਨ ਬਲਾਕ ਕਾਂਗਰਸ ਐਸ. ਸੀ. ਡਿਪਾਰਟਮੈਂਟ, ਮੋਹਨ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਮਹਿੰਦਰ ਸਿੰਘ ਸਾਬਕਾ ਸਰਪੰਚ, ਸੂਬੇਦਾਰ ਸੁਰਿੰਦਰ ਰਾਣਾ ਸਮੇਤ ਕਾਂਗਰਸ ਪਾਰਟੀ ਦੇ ਵਰਕਰ ਮੌਜੂਦ ਸਨ।