
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਦੀਪਕ ਬਾਲੀ ਦੀ ਪ੍ਰੈੱਸ ਵਾਰਤਾ ਨੂੰ ਗਲਤ ਸ਼ਬਦਾਂ 'ਚ ਪ੍ਰਕਾਸ਼ਿਤ ਕਰਨਾ ਮੰਦਭਾਗਾ-ਜਗਦੀਸ਼ ਕੁਮਾਰ

ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ, ਬੀਣੇਵਾਲ ਬੀਤ : ਸ਼੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ਼੍ਰੀ ਚਰਨ ਛੋਹ ਗੰਗਾ (ਅੰਮ੍ਰਿਤ-ਕੁੰਡ) ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਸਵਾਗਤੀ ਕਮੇਟੀ ਟੀਮ ਦੇ ਇੰਚਾਰਜ ਜਗਦੀਸ਼ ਕੁਮਾਰ ਵੱਲੋਂ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਗੁਰਪੁਰਬ ਸਬੰਧੀ ਸਮਾਗਮ ਪੰਜਾਬ ਸਰਕਾਰ ਵੱਲੋਂ ਬੜੇ ਹੀ ਉਤਸ਼ਾਹ ਨਾਲ ਕਰਵਾਏ ਜਾ ਰਹੇ ਹਨ। ਜਿਸ ਸਬੰਧੀ ਪੰਜਾਬ ਭਰ ਦੇ ਵੱਖ-ਵੱਖ ਪਿੰਡਾਂ ਸ਼ਹਿਰਾਂ ਵਿਚ ਕੀਰਤਨ ਦਰਬਾਰ ਕਰਵਾਏ ਜਾ ਰਹੇ। ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲਿਆਂ ਦੇ ਇੰਚਾਰਜ ਅਤੇ ਸੋਪਕਸਪਰਸਨ ਦੀਪਕ ਬਾਲੀ ਵੱਲੋਂ ਬੀਤੇ ਦਿਨ ਇੱਕ ਪ੍ਰੈੱਸ ਕਾਨਫਰੰਸ ਦੱਸਿਆ ਕਿ ਸ਼੍ਰੀ ਗੁਰੂ ਰਵਿਦਾਸ ਜਨਮ ਅਸਥਾਨ ਕਾਂਸ਼ੀ ਬਨਾਰਸ ਅਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਵਿਸ਼ਾਲ ਸ਼ੋਭਾ ਯਾਤਰਾਵਾਂ ਪਵਿੱਤਰ ਧਰਤੀ ਸ਼੍ਰੀ ਖੁਰਾਲਗੜ੍ਹ ਸਾਹਿਬ ਪੁੱਜਣਗੀਆਂ ਪਰ ਇੱਕ ਨਿੱਜੀ ਚੈਨਲ ਵੱਲੋਂ ਇਸ ਨੂੰ ਗਲਤ ਰੂਪ ਵਿਚ ਪੇਸ਼ ਕਰ ਕੇ ਸ਼ੋਭਾ ਯਾਤਰਾ ਨੂੰ ‘ਜਲੂਸ’ ਲਿਖਿਆ ਗਿਆ ਜਿਸ ਨਾਲ ਇਹ ਮਾਮਲਾ ਕਾਫੀ ਭੱਖ ਗਿਆ ਪਰ ਦੀਪਕ ਬਾਲੀ ਨੇ ਇਸ ਦਾ ਤੁਰੰਤ ਸੰਗਤਾਂ ਨੂੰ ਜਵਾਬ ਦਿੰਦਿਆ ਇੱਕ ਵੀਡੀਓ ਜਾਰੀ ਕਰਕੇ ਸਾਰੀ ਪ੍ਰੈੱਸ ਵਾਰਤਾ ਦੀ ਵੀਡੀਓ ਨਾਲ ਸ਼ੇਅਰ ਕਰ ਕੇ ਸਪੱਸ਼ਟ ਕਰ ਦਿੱਤਾ ਗਿਆ ਕਿ ਉਹ ਸਤਿਗੁਰੂ ਰਵਿਦਾਸ ਮਹਾਰਾਜ ਜੀ ਪ੍ਰਤੀ ਕਿੰਨੀ ਸ਼ਰਧਾ ਰੱਖਦੇ ਹਨ ਅਤੇ ਉਨ੍ਹਾਂ ਵੱਲੋਂ ਕੀ ਬੋਲਿਆ ਗਿਆ। ਇਸ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਬਨਾਉਣ ਲਈ ਦੀਪਕ ਬਾਲੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਜਿਸ ਦੀ ਸੰਗਤਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।