ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਆਗਮਨ ਦਿਵਸ ਮਨਾਇਆ ਤਪ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਆਗਮਨ ਦਿਵਸ ਮਨਾਇਆ
Publish Date: Mon, 24 Aug 2026 03:57 PM (IST)
Updated Date: Mon, 24 Aug 2026 04:00 PM (IST)
ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ, ਬੀਣੇਵਾਲ ਬੀਤ : ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਖੁਰਾਲਗੜ੍ਹ ਆਗਮਨ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਤਪ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਨੇ ਦੱਸਿਆ ਕਿ ਭਾਦੋਂ ਦੇ ਜੇਠੇ ਐਤਵਾਰ 1515 ਈਸਵੀ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਆਏ ਸਨ। ਇਸ ਦਿਨ ਦੀ ਖੁਸ਼ੀ ਨੂੰ ਮੁੱਖ ਰੱਖਦੇ ਹੋਏ ਹਰ ਸਾਲ ਸ੍ਰੀ ਖੁਰਾਲਗੜ੍ਹ ਸਾਹਿਬ ਆਗਮਨ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਬਾਬਾ ਕੇਵਲ ਸਿੰਘ ਦੇ ਜਥੇ ਤੇ ਸੁਆਮੀ ਦਇਆਨੰਦ ਮਹਾਰਾਜ ਗਦੌਰੀ ਸਾਹਿਬ ਵਾਲਿਆਂ ਵੱਲੋਂ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਬਾਬਾ ਨਰੇਸ਼ ਸਿੰਘ ਨੇ ਸੰਗਤਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਇਤਿਹਾਸ ਨਾਲ ਜਾਣੂ ਕਰਵਾਇਆ। ਇਸ ਮੌਕੇ 21 ਅਗਸਤ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਏ ਸਨ ਤੇ ਕੱਲ੍ਹ ਉਨ੍ਹਾਂ ਦੇ ਭੋਗ ਪਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਸਰਵਣ ਸਿੰਘ ਚੱਬੇਵਾਲ ਵੱਲੋਂ ਕਰਵਾਈ ਗਈ। ਇਸ ਮੌਕੇ ਚੇਅਰਮੈਨ ਡਾ. ਕੁਲਵਰਨ ਸਿੰਘ ਤੇ ਕੈਸ਼ੀਅਰ ਹਰਭਜਨ ਸਿੰਘ ਵੱਲੋਂ ਆਏ ਹੋਏ ਸੰਤਾਂ ਮਹਾਂਪੁਰਸ਼ਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਰਜਿੰਦਰ ਸਿੰਘ ਸ਼ੂਕਾ ਸਾਬਕਾ ਪ੍ਰਧਾਨ ਨਗਰ ਕੌਂਸਲ ਗੜ੍ਹਸ਼ੰਕਰ ਵੱਲੋਂ 50,000 ਰੁਪਏ ਦੀ ਸੇਵਾ ਗੁਰੂ ਘਰ ਦੀਆਂ ਕਾਰ ਸੇਵਾਵਾਂ ਲਈ ਭੇਟ ਕੀਤੀ ਗਈ। ਇਸ ਮੌਕੇ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਗੁਰਦੁਆਰਾ ਗਦੌਰੀ ਸਾਹਿਬ ਕੁੱਲੂ ਵਾਲੇ, ਸੰਤ ਬਾਬਾ ਲਖਬੀਰ ਸਿੰਘ ਜੀ ਮੁਖੀ ਤਰਨਾ ਦਲ ਚੌਲਾਂਗ ਵਾਲੇ, ਸੰਤ ਬਾਬਾ ਸੁਰਜੀਤ ਸਿੰਘ ਜੀ ਹੀਰਾਂ ਵਾਲੇ, ਬਾਬਾ ਅਮਨਦੀਪ ਸਿੰਘ ਜੀ ਕੁੱਲੂ ਵਾਲੇ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਬਾਬਾ ਸੁਖਦੇਵ ਸਿੰਘ, ਸਰਪੰਚ ਰੋਸ਼ਨ ਲਾਲ, ਡਾ ਹਰਭਜਨ ਸਿੰਘ ਤੇ ਹੋਰ ਹਾਜ਼ਰ ਸਨ।