ਐਸ.ਡੀ. ਕਾਲਜ ਵਿੱਚ ਹੋਵੇਗਾ ‘ਖੇਲੋ ਇੰਡੀਆ ਡਾਇਲਾਗ’
ਐਸ.ਡੀ. ਕਾਲਜ ਵਿੱਚ ਹੋਵੇਗਾ ‘ਖੇਲੋ ਇੰਡੀਆ ਡਾਇਲਾਗ’
Publish Date: Mon, 24 Aug 2026 05:48 PM (IST)
Updated Date: Mon, 24 Aug 2026 05:51 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਵਿੱਚ ਖੇਡ ਦਿਵਸ ਦੀ ਪੂਰਬਲੀ ਸ਼ਾਮ ਭਾਰਤ ਸਰਕਾਰ ਦੇ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ 27 ਅਗਸਤ 2026 ਨੂੰ ਸਵੇਰੇ 10 ਵਜੇ ‘ਖੇਲੋ ਇੰਡੀਆ ਡਾਇਲਾਗ’ ਦਾ ਆਯੋਜਨ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਭਰ ਦੇ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਵਰਚੁਅਲ ਮਾਧਿਅਮ ਰਾਹੀਂ ਸੰਬੋਧਨ ਕਰਨਗੇ। ਪ੍ਰੋਗਰਾਮ ਦਾ ਆਯੋਜਨ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਹੇਮਾ ਸ਼ਰਮਾ, ਸਕੱਤਰ ਸ੍ਰੀਗੋਪਾਲ ਸ਼ਰਮਾ ਤੇ ਪ੍ਰਿੰਸੀਪਲ ਡਾ. ਅਜੈ ਕੁਮਾਰ ਦੇ ਮਾਰਗਦਰਸ਼ਨ ਹੇਠ ਕੀਤਾ ਜਾਵੇਗਾ। ਪ੍ਰੋਗਰਾਮ ਦਾ ਸੰਚਾਲਨ ਐੱਨਐੱਸਐੱਸ ਪ੍ਰੋਗਰਾਮ ਅਫਸਰ ਪ੍ਰੋ. ਵਿਪਿਨ ਕੁਮਾਰ ਤੇ ਪ੍ਰੋ. ਹਰਜੋਤ ਕੌਰ ਤੇ ਸਰੀਰਕ ਸਿੱਖਿਆ ਵਿਭਾਗ ਦੇ ਵਿਭਾਗ ਮੁਖੀ ਪ੍ਰੋ. ਮਨੋਜ ਦੀ ਅਗਵਾਈ ਹੇਠ ਕੀਤਾ ਜਾਵੇਗਾ। ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਰੁਚੀ ਵਧਾਉਣਾ ਤੇ ਨੌਜਵਾਨਾਂ ਨੂੰ ਖੇਡਾਂ ਰਾਹੀਂ ਰਾਸ਼ਟਰ ਨਿਰਮਾਣ ਨਾਲ ਜੋੜਨਾ ਹੈ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪ੍ਰੋਗਰਾਮ ਵਿੱਚ ਭਾਗ ਲੈਣ ਦਾ ਸੱਦਾ ਦਿੱਤਾ। ਇਸ ਪ੍ਰੋਗਰਾਮ ਲਈ ਮੰਤਰਾਲੇ ਵੱਲੋਂ ਹਰ ਜ਼ਿਲ੍ਹੇ ਵਿੱਚੋਂ ਦੋ ਕਾਲਜਾਂ ਦੀ ਚੋਣ ਕੀਤੀ ਗਈ ਹੈ।