
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਹਰ ਯੋਗ ਨੌਜਵਾਨ ਵੋਟਰ ਸੂਚੀ ‘ਚ ਆਪਣਾ ਨਾਮ ਦਰਜ ਕਰਵਾਏ: ਕਰਮਜੀਤ ਕੌਰ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਲਗਾਏ ਗਏ ਵੋਟਰ ਰਜਿਸਟ੍ਰੇਸ਼ਨ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਕੈਂਪ ਦਾ ਦੌਰਾ ਕਰਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੋਟ ਪਾਉਣ ਦੇ ਅਧਿਕਾਰ ਤੇ ਲੋਕਤੰਤਰ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਬਾਰੇ ਜਾਗਰੂਕ ਕੀਤਾ। ਇਸ ਮੌਕੇ ਕਰਮਜੀਤ ਕੌਰ ਨੇ ਕਿਹਾ ਕਿ ਲੋਕਤੰਤਰੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰੇਕ ਯੋਗ ਨੌਜਵਾਨ ਦਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਜਿਹੜੇ ਨੌਜਵਾਨ ਵੋਟ ਪਾਉਣ ਦੀ ਨਿਰਧਾਰਤ ਉਮਰ ਪੂਰੀ ਕਰ ਚੁੱਕੇ ਹਨ, ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਖੁਦ ਜਾਗਰੂਕ ਹੋਣ ਦੇ ਨਾਲ-ਨਾਲ ਆਪਣੇ ਪਰਿਵਾਰ ਤੇ ਆਸ-ਪਾਸ ਦੇ ਲੋਕਾਂ ਨੂੰ ਵੀ ਵੋਟਰ ਰਜਿਸਟ੍ਰੇਸ਼ਨ ਤੇ ਵੋਟ ਪਾਉਣ ਪ੍ਰਤੀ ਜਾਗਰੂਕ ਕਰਨ।