ਪਸਸਫ ਵੱਲੋਂ ਸੰਘਰਸ਼ਾਂ ਨੂੰ ਨੇਪਰੇ ਚਾੜ੍ਹਨ ਦੀ ਵਿਉਂਤਬੰਦੀ ਕੀਤੀ ਪ.ਸ.ਸ.ਫ. ਦੀ ਸੂਬਾ ਪੱਧਰੀ ਮੀਟਿੰਗ ਵਿੱਚ ਸੰਘਰਸ਼ਾਂ ਨੂੰ ਨੇਪਰੇ ਚਾੜ੍ਹਨ ਦੀ ਬਣੀ ਵਿਉਂਤਬੰਦੀ
Publish Date: Mon, 24 Aug 2026 07:16 PM (IST)
Updated Date: Mon, 24 Aug 2026 07:18 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ (ਪਸਸਫ) ਦੀ ਇੱਕ ਸੂਬਾ ਪੱਧਰੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਸਾਥੀ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਫੈੱਡਰਲ ਕੌਂਸਲ ਆਗੂਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸਾਥੀ ਸੁਭਾਸ਼ ਲਾਂਬਾ ਮੀਟਿੰਗ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੌਮੀ ਪ੍ਰਧਾਨ ਸਾਥੀ ਲਾਂਬਾ ਨੇ ਅਗਲੇ ਸੰਘਰਸ਼ਾਂ ਬਾਰੇ ਦੱਸਿਆ ਕਿ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈੱਡਰੇਸ਼ਨ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਵੱਲੋਂ ਮਿਤੀ 12 ਦਸੰਬਰ ਨੂੰ ਦਿੱਲੀ ਵਿਖੇ ਇੱਕ ਵਿਸ਼ਾਲ ਦੇਸ਼ ਪੱਧਰੀ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਅਗਲੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ 12 ਦਸੰਬਰ ਦੀ ਦਿੱਲੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਤੇ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਐਕਸ਼ਨਾਂ ਵਿੱਚ ਸ਼ਮੂਲੀਅਤ ਦੀ ਅਪੀਲ ਕੀਤੀ। ਇਸ ਮੀਟਿੰਗ ਵਿੱਚ ਸਾਥੀ ਕਰਮਜੀਤ ਸਿੰਘ ਬੀਹਲਾ, ਗੁਰਬਿੰਦਰ ਸਿੰਘ ਸਸਕੌਰ, ਇੰਦਰਜੀਤ ਵਿਰਦੀ, ਕੁਲਦੀਪ ਪੂਰੋਵਾਲ, ਗੁਰਦੇਵ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਮਕੀਮਪੁਰ, ਅਨਿਲ ਕੁਮਾਰ, ਹਜ਼ਾਰਾ ਸਿੰਘ ਚੀਮਾ, ਰਾਮ ਕ੍ਰਿਸ਼ਨ ਧੁਨਕੀਆ ਤੇ ਹੋਰ ਆਗੂ ਵੀ ਹਾਜ਼ਰ ਸਨ।