ਪਿੰਡ ਸਿੰਗੜੀਵਾਲ ‘ਚ ‘ਮੁੱਖ ਮੰਤਰੀ ਖੇਡ ਮੈਦਾਨ’ ਦਾ ਉਦਘਾਟਨ
ਪਿੰਡ ਸਿੰਗੜੀਵਾਲ ‘ਚ ‘ਮੁੱਖ ਮੰਤਰੀ ਖੇਡ ਮੈਦਾਨ’ ਦਾ ਉਦਘਾਟਨ
Publish Date: Mon, 24 Aug 2026 07:31 PM (IST)
Updated Date: Mon, 24 Aug 2026 07:33 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਪਿੰਡ ਸਿੰਗੜੀਵਾਲ ਦੇ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪਿੰਡ ਵਿੱਚ ਨਵੇਂ ਬਣਾਏ ਗਏ ‘ਮੁੱਖ ਮੰਤਰੀ ਖੇਡ ਮੈਦਾਨ’ ਦਾ ਉਦਘਾਟਨ ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਤੇ ਸੰਸਦੀ ਕਾਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਕੀਤਾ ਗਿਆ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਪਹਿਲਕਦਮੀ ਨੇ ਖਿਡਾਰੀਆਂ ਲਈ ਬੇਹਤਰੀਨ ਮੰਚ ਸਾਬਤ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ 1,794 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ 3,148 ਖੇਡ ਮੈਦਾਨ ਤੇ 6,000 ਪਿੰਡਾਂ ਵਿੱਚ ਜਿਮ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖੇਡ ਗਤੀਵਿਧੀਆਂ ਵਿੱਚ ਹਿੱਸਾ ਲੈਣ ਤੇ ਆਪਣੇ ਪਿੰਡ, ਜ਼ਿਲ੍ਹੇ ਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਇਸ ਖਾਸ ਮੌਕੇ ’ਤੇ ਖਿਡਾਰੀਆਂ ਨੂੰ ਕ੍ਰਿਕਟ ਤੇ ਵਾਲੀਬਾਲ ਦੀਆਂ ਖੇਡ ਕਿੱਟਾਂ ਵੀ ਵੰਡੀਆਂ ਗਈਆਂ।