
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼ੇਰਪੁਰ ਗਲਿੰਡ ਵਿੱਚ ਕ੍ਰਿਕਟ ਟੂਰਨਾਮੈਂਟ, ਜੇਤੂ ਖਿਡਾਰੀਆਂ ਦਾ ਸਨਮਾਨ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਪੈਂਦੇ ਪਿੰਡ ਸ਼ੇਰਪੁਰ ਗੁਲਿੰਡ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਟੀਮ ਦੇ ਮੈਂਬਰਾਂ ਵੱਲੋਂ ਸ਼ਮੂਲੀਅਤ ਕਰ ਕੇ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਆਪ ਦੇ ਸੀਨੀਅਰ ਆਗੂ ਅਤੇ ਸਰਪੰਚ ਪਰਵਿੰਦਰ ਸਿੰਘ ਸੱਜਣ ਨੇ ਕਿਹਾ ਕਿ ਪਿੰਡਾਂ ਵਿੱਚ ਅਜਿਹੇ ਟੂਰਨਾਮੈਂਟ ਕਰਵਾਉਣ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਦਾ ਹੈ ਅਤੇ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਸਕਾਰਾਤਮਕ ਦਿਸ਼ਾ ਵੱਲ ਅੱਗੇ ਵਧਦੇ ਹਨ। ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਰਜਵੰਤ ਕੌਰ ਧਾਮੀ ਨੇ ਕਿਹਾ ਕਿ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਸ਼ਾਮਚੁਰਾਸੀ ਹਲਕੇ ਵਿੱਚ ਵੱਡੇ ਪੱਧਰ ’ਤੇ ਖੇਡ ਗਰਾਊਂਡਾਂ ਦਾ ਵਿਕਾਸ ਕੀਤਾ ਗਿਆ ਹੈ ਅਤੇ ਖੇਡਾਂ ਦੇ ਖੇਤਰ ਵਿੱਚ ਬਿਹਤਰ ਪ੍ਰਦਰਸ਼ਨ ਕਰਕੇ ਬੱਚੇ ਪੰਜਾਬ ਅਤੇ ਹੁਸ਼ਿਆਰਪੁਰ ਦਾ ਨਾਮ ਰੋਸ਼ਨ ਕਰ ਰਹੇ ਹਨ। ਇਸ ਮੌਕੇ ਅਮਨਦੀਪ ਸਿੰਘ ਸਰਪੰਚ, ਮੀਨਾ ਰਾਣੀ ਸਰਪੰਚ ਸਮੇਤ ਹੋਰ ਪਤਵੰਤੇ, ਖਿਡਾਰੀ ਅਤੇ ਪਿੰਡ ਵਾਸੀ ਹਾਜ਼ਰ ਸਨ।