ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵਿਧਾਇਕ ਨੇ ਸੌਂਪੇ ਨਿਯੁਕਤੀ ਪੱਤਰ ਵਿਧਾਇਕ ਰਾਜਾ ਨੇ ਸੌਪੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ
Publish Date: Tue, 25 Aug 2026 03:28 PM (IST)
Updated Date: Tue, 25 Aug 2026 03:30 PM (IST)
- ਕਿਹਾ, ਪੰਜਾਬ ਸਰਕਾਰ ਸਰਕਾਰੀ ਯੋਜਨਾਵਾਂ ਦਾ ਲਾਭ ਲੋਕਾਂ ਤਕ ਪਹੁੰਚਾਉਣ ਲਈ ਯਤਨਸ਼ੀਲ ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੇ ਇੱਕ ਸਮਾਰੋਹ ਦੌਰਾਨ 86 ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ, ਜਿਨ੍ਹਾਂ ਵਿੱਚੋਂ 21 ਆਂਗਨਵਾੜੀ ਵਰਕਰ ਅਤੇ 65 ਹੈਲਪਰ ਸ਼ਾਮਲ ਹਨ। ਇਸ ਮੌਕੇ ਨਗਰ ਕੌਂਸਲ ਟਾਂਡਾ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਧਾਇਕ ਰਾਜਾ ਗਿੱਲ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਨਾਲ ਸੀਡੀਪੀਓ ਮਨਪ੍ਰੀਤ ਸਿੰਘ, ਨਗਰ ਕੌਂਸਲ ਟਾਂਡਾ ਦੇ ਪ੍ਰਧਾਨ ਹਰਿਕ੍ਰਿਸ਼ਨ ਸੈਣੀ, ਸੰਗਠਨ ਇੰਚਾਰਜ ਕੇਸ਼ਵ ਸਿੰਘ ਸੈਣੀ, ਬਲਾਕ ਸੰਮਤੀ ਟਾਂਡਾ ਦੇ ਚੇਅਰਮੈਨ ਸੁਖਵਿੰਦਰ ਸਿੰਘ ਝਾਵਰ, ਕੌਂਸਲਰ ਪ੍ਰਵੀਨ ਖੰਨਾ, ਕੌਂਸਲਰ ਸੇਠ ਰਾਮ ਸੇਠੀ, ਕੌਂਸਲਰ ਹਰਮੀਤ ਵੜੈਚ, ਕੌਂਸਲਰ ਮਨਜੀਤ ਕੌਰ, ਕੌਂਸਲਰ ਪਰਮਜੀਤ ਕੌਰ ਘੁੰਮਣ, ਕੌਂਸਲਰ ਗੁਰਬਖ਼ਸ਼ ਕੌਰ, ਕੌਂਸਲਰ ਸਰੋਜ ਬਾਲਾ, ਸਾਬਕਾ ਕੌਂਸਲਰ ਲਖਵਿੰਦਰ ਸਿੰਘ ਮੁਲਤਾਨੀ, ਆਪ ਯੂਥ ਪ੍ਰਧਾਨ ਸ਼ਹਿਰੀ ਜਸਪ੍ਰੀਤ ਜੱਸੀ, ਆਪ ਆਗੂ ਅਨਿਲ ਕੁਮਾਰ ਗੋਰਾ, ਗੁਰਮੀਤ ਬਿੱਟੂ, ਅਮਨ ਘੁੰਮਣ, ਸਨਮਪ੍ਰੀਤ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਨਿਯੁਕਤੀਆਂ ਵਿੱਚ ਪਾਰਦਰਸ਼ਤਾ ਨੂੰ ਤਰਜੀਹ ਦਿੰਦਿਆਂ ਯੋਗ ਉਮੀਦਵਾਰਾਂ ਦੀ ਚੋਣ ਮੈਰਿਟ ਦੇ ਆਧਾਰ ’ਤੇ ਕੀਤੀ ਗਈ ਹੈ। ਆਂਗਨਵਾੜੀ ਵਰਕਰ ਤੇ ਹੈਲਪਰ ਬੱਚਿਆਂ ਦੇ ਪੋਸ਼ਣ, ਸਿਹਤ ਅਤੇ ਮੁੱਢਲੀ ਸਿੱਖਿਆ ਦੇ ਨਾਲ-ਨਾਲ ਔਰਤਾਂ ਨਾਲ ਸਬੰਧਿਤ ਸੇਵਾਵਾਂ ਨੂੰ ਜ਼ਮੀਨੀ ਪੱਧਰ ’ਤੇ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਵਿਧਾਇਕ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੀਆਂ ਕਿਰਨਦੀਪ ਕੌਰ, ਗਗਨਦੀਪ ਕੌਰ, ਮਮਤਾ ਰਾਣੀ, ਪਰਵੀਨ ਕੌਰ, ਗਗਨਦੀਪ ਕੌਰ ਸਮੇਤ ਹੋਰ ਨਵ-ਨਿਯੁਕਤ ਆਂਗਨਵਾੜੀ ਵਰਕਰਾਂ ਤੇ ਕੈਲੰਡਰਾਂ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣਗੇ।