
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

‘ਇੱਕ ਪੇੜ ਮਾਂ ਕੇ ਨਾਮ’ ਤਹਿਤ ਐਨ.ਸੀ.ਸੀ. ਕੈਡਿਟਾਂ ਨੇ 50 ਬੂਟੇ ਲਗਾਏ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੈਲਾ ਖੁਰਦ : ਵਾਤਾਵਰਣ ਦੀ ਸੰਭਾਲ, ਕੁਦਰਤੀ ਸੰਤੁਲਨ ਨੂੰ ਬਰਕਰਾਰ ਰੱਖਣ, ਹਰਿਆਵਲੀ ਨੂੰ ਉਤਸ਼ਾਹਿਤ ਕਰਨ ਅਤੇ ਸਮਾਜ ਵਿੱਚ ਰੁੱਖਾਂ ਦੀ ਮਹੱਤਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਦੀ ਸੂਰਾ ਸਿੰਘ ਵਿਖੇ ਐੱਨਸੀਸੀ ਵੱਲੋਂ ‘ਇੱਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਵਿਸ਼ੇਸ਼ ਰੁੱਖ ਲਗਾਉਣ ਦੀ ਗਤੀਵਿਧੀ ਕਰਵਾਈ ਗਈ। ਇਹ ਸਰਗਰਮੀ ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੇ ਕਮਾਂਡਰ ਬਿਰਗੇਡੀਅਰ ਏ.ਕੇ. ਭਾਰਦਵਾਜ ਅਤੇ 08 ਪੰਜਾਬ ਬਟਾਲੀਅਨ ਐੱਨਸੀਸੀ ਦੇ ਕਮਾਂਡਿੰਗ ਅਫਸਰ ਕਰਨਲ ਅਜੇ ਲੂੰਬਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਏ.ਐੱਨ.ਓ (ਐੱਨਸੀਸੀ) ਮਨੋਜ ਕੁਮਾਰ ਬੰਗਾ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਸਕੂਲ ਦੇ ਐੱਨਸੀਸੀ ਕੈਡਿਟਾਂ ਨੇ ਪੂਰੇ ਉਤਸ਼ਾਹ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਹਿੱਸਾ ਲੈਂਦਿਆਂ ਸਕੂਲ ਕੈਂਪਸ ਵਿੱਚ ਵੱਖ-ਵੱਖ ਕਿਸਮਾਂ ਦੇ ਕੁੱਲ 50 ਬੂਟੇ ਲਗਾਏ। ਕੈਡਿਟਾਂ ਨੇ ਨਾ ਸਿਰਫ਼ ਬੂਟੇ ਲਗਾਏ, ਸਗੋਂ ਉਨ੍ਹਾਂ ਦੀ ਨਿਯਮਿਤ ਦੇਖਭਾਲ, ਪਾਣੀ ਦੇਣ ਅਤੇ ਸੁਰੱਖਿਆ ਯਕੀਨੀ ਬਣਾਉਣ ਦਾ ਸੰਕਲਪ ਵੀ ਲਿਆ। ਇਸ ਮੌਕੇ ਪੀਐੱਲ ਸਟਾਫ ਹਵਲਦਾਰ ਬੁੱਧ ਸਿੰਘ, ਸਮੂਹ ਸਕੂਲ ਸਟਾਫ਼ ਅਤੇ ਐੱਨਸੀਸੀ ਕੈਡਿਟਾਂ ਨੇ ਸਰਗਰਮੀ ਨਾਲ ਹਿੱਸਾ ਲਿਆ।