70ਵੀਆਂ ਜ਼ਿਲ੍ਹਾ ਪੱਧਰੀ ਅੰਤਰ ਜ਼ੋਨਲ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪੰਨ
70 ਵੀ ਜ਼ਿਲ੍ਹਾ ਪੱਧਰ ਅੰਤਰ ਜ਼ੋਨਲ ਸਕੂਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ
Publish Date: Tue, 25 Aug 2026 04:15 PM (IST)
Updated Date: Tue, 25 Aug 2026 04:18 PM (IST)
ਕਮਲ, ਪੰਜਾਬੀ ਜਾਗਰਣ ਹਰਿਆਣਾ : ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ 70 ਵੀਆਂ ਜ਼ਿਲ੍ਹਾ ਪੱਧਰ ਅੰਤਰ ਜ਼ੋਨਲ ਸਕੂਲ ਖੇਡਾਂ (2026-27) ਵਾਲੀਬਾਲ (ਮੁੰਡੇ/ਕੁੜੀਆਂ) ਹਰਜਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਅਤੇ ਜਗਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਵਾਲੀਬਾਲ ਖੇਡ ਦੇ ਕਨਵੀਨਰ ਪ੍ਰਿੰ. ਅਮਨਦੀਪ ਸ਼ਰਮਾ ਦੀ ਅਗਵਾਈ ਵਿੱਚ ਸ.ਹ.ਸ. ਭੀਖੋਵਾਲ ਵਿਖੇ ਸਮਾਪਤ ਹੋਈਆਂ। ਇਹਨਾਂ ਖੇਡਾਂ ਵਿੱਚ ਸ.ਸ.ਸ.ਸ. ਜਨੌੜੀ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ। ਅੰਡਰ-14 ਲੜਕੇ ਜ਼ਿਲ੍ਹੇ ਵਿੱਚੋਂ ਪਹਿਲਾਂ, ਅੰਡਰ-14 ਲੜਕੀਆਂ, ਅੰਡਰ-19 ਲੜਕੀਆਂ ਵਾਲੀਬਾਲ ਜ਼ਿਲ੍ਹੇ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕਰ ਕੇ ਆਪਣਾ ਲੋਹਾ ਮਨਵਾਇਆ। ਇਸ ਮੌਕੇ ਪ੍ਰਿੰ. ਰਣਜੀਤ ਸਿੰਘ ਅਤੇ ਸਟਾਫ਼ ਮੈਂਬਰਾਂ ਨੇ ਟੀਮ ਇੰਚਾਰਜ ਸ਼ਮਾ ਦੇਵੀ ਨੂੰ ਵਧਾਈਆਂ ਦਿੱਤੀਆਂ ਅਤੇ ਭਵਿੱਖ ਵਿੱਚ ਹੋਣ ਵਾਲੀਆਂ ਸਟੇਟ ਗੇਮਸ ਲਈ ਸ਼ੁੱਭਇੱਛਾਵਾਂ ਦਿੱਤੀਆਂ। ਇਸ ਮੌਕੇ ਲੈਕਚਰਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਜਨੌੜੀ ਸਕੂਲ ਦੇ 7 ਖਿਡਾਰੀ ਸਟੇਟ ਗੇਮਸ ਦੇ ਕੈਂਪ ਵਾਸਤੇ ਚੋਣ ਹੋਈ ਹੈ। ਇਸ ਮੌਕੇ ਡਿਪਟੀ ਡੀਈਓ ਅਮਨਦੀਪ ਸ਼ਰਮਾ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਸ.ਸ.ਸ.ਸ. ਜਨੌੜੀ ਸਕੂਲ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਭਵਿੱਖ ਵਿੱਚ ਹੋਣ ਵਾਲੇ ਮੁਕਾਬਲਿਆਂ ਲਈ ਸ਼ੁੱਭਇੱਛਾਵਾਂ ਦਿੱਤੀਆਂ।