
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੁਰਿੰਦਰ ਹਸਪਤਾਲ ਵਿਖੇ ਸੀਨੀਅਰ ਸਿਟੀਜਨ ਦਿਵਸ ਮਨਾਇਆ

ਕਮਲ, ਪੰਜਾਬੀ ਜਾਗਰਣ, ਹਰਿਆਣਾ : ਸਰਿੰਦਰ ਹਸਪਤਾਲ ਹਰਿਆਣਾ ਵਿਖੇ ਸਰਵਨ ਸਿੰਘ ਮੈਮੋਰੀਅਲ ਸੁਸਾਇਟੀ ਅਤੇ ਸੀਨੀਅਰ ਸਿਟੀਜ਼ਨ ਸੁਸਾਇਟੀ ਵੱਲੋਂ ਸਾਂਝੇ ਤੌਰ ’ਤੇ ਇਲਾਕੇ ਦੇ ਬਜ਼ੁਰਗਾਂ ਨੂੰ ਮਾਣ ਸਤਿਕਾਰ ਦੇਣ ਦੇ ਮੰਤਵ ਨਾਲ ਸੀਨੀਅਰ ਸਿਟੀਜ਼ਨ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਾਬਕਾ ਸਹਾਇਕ ਸਿਵਲ ਸਰਜਨ ਅਤੇ ਸਾਬਕਾ ਜ਼ਿਲ੍ਹਾ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਪਰਮਜੀਤ ਕੌਰ ਦੀ ਅਗਵਾਈ ਵਿੱਚ ਮਨਾਏ ਇਸ ਪ੍ਰੋਗਰਾਮ ਵਿੱਚ ਉੱਘੇ ਸਮਾਜ ਸੇਵੀ ਸੁਰਿੰਦਰਪਾਲ ਸਿੰਘ ਸੋਢੀ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨ ਕਿਸੇ ਸਮਾਜ ਦੀ ਅਨਮੋਲ ਧਰੋਹਰ ਹੁੰਦੇ ਹਨ। ਉਨ੍ਹਾਂ ਕੋਲ ਆਪਣੀ ਜ਼ਿੰਦਗੀ ਦੇ ਲੰਬੇ ਤਜ਼ਰਬੇ ਦੇ ਨਾਲ-ਨਾਲ ਸਮਾਜਿਕ ਪਰਿਵਾਰਕ ਅਤੇ ਨੈਤਿਕ ਤੌਰ ’ਤੇ ਲੰਬਾ ਤਜ਼ਰਬਾ ਤੇ ਵਿਸ਼ਾਲ ਗਿਆਨ ਹੁੰਦਾ ਹੈ। ਸੁਰਿੰਦਰ ਪਾਲ ਸਿੰਘ ਸੋਢੀ ਵੱਲੋਂ ਇਲਾਕੇ ਦੀ ਬਿਹਤਰੀ ਅਤੇ ਸਮਾਜਿਕ ਵਿਕਾਸ ਵਾਸਤੇ ਯੋਗਦਾਨ ਪਾਉਣ ਵਾਲੇ ਸੀਨੀਅਰ ਨਾਗਰਿਕਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਕਰਨਜੋਤ ਸਿੰਘ, ਭੀਸ਼ਮ ਚੋਪੜਾ, ਪ੍ਰਿੰਸੀਪਲ ਸੰਦੀਪ ਕੌਰ ਬੋਸਕੀ, ਮਹਿੰਦਰ ਪਾਲ ਅਤੇ ਹੋਰ ਵੀ ਹਾਜ਼ਰ ਸਨ।