
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਗੜ੍ਹਦੀਵਾਲਾ ਵਿੱਚ ਅਹਿਮ ਮੀਟਿੰਗ

ਗੌਰਵ, ਪੰਜਾਬੀ ਜਾਗਰਣ, ਗੜਦੀਵਾਲਾ : ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਸਰਕਲ ਗੜ੍ਹਦੀਵਾਲਾ ਵਿੱਚ ਸਰਕਲ ਪ੍ਰਧਾਨ ਨੰਬਰਦਾਰ ਪਰਮਿੰਦਰ ਸਿੰਘ ਸਮਰਾ, ਭੁਪਿੰਦਰ ਸਿੰਘ ਰਾਜਾ, ਹਰਪ੍ਰੀਤ ਸਿੰਘ ਹੈਪੀ, ਤਲਵਿੰਦਰ ਸਿੰਘ ਦਾਰਾਪੁਰ ਦੀ ਅਗਵਾਈ ਵਿੱਚ ਗੜ੍ਹਦੀਵਾਲਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਅਤੇ ਜਨਰਲ ਸਕੱਤਰ ਪੰਜਾਬ ਪ੍ਰਿਤਪਾਲ ਸਿੰਘ ਗੁਰਾਇਆ ਸ਼ਾਮਲ ਹੋਏ। ਮੀਟਿੰਗ ਵਿੱਚ ਉਨ੍ਹਾਂ ਵੱਲੋਂ ਹਾਜ਼ਰ ਹੋਏ ਕੇਡਰ ਨੂੰ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸਹਿਯੋਗ ਨਾਲ ਭੱਖਦੀਆਂ ਹੋਈਆਂ ਕਿਸਾਨੀ ਮਸਲੇ ਅਤੇ ਚਲੰਤ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਲੈ ਕੇ 7 ਸਤੰਬਰ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੇ ਵਿਸ਼ਾਲ ਰੋਸ ਧਰਨੇ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾਣਗੀਆਂ। ਸਾਰੇ ਪੰਜਾਬ ਵਿੱਚੋਂ ਹਜ਼ਾਰਾਂ ਕਿਸਾਨ-ਮਜ਼ਦੂਰ ਅਤੇ ਆਮ ਲੋਕ ਟਰਾਲੀਆਂ ਅਤੇ ਦੂਜੇ ਵਾਹਨਾਂ ਰਾਹੀਂ ਚੰਡੀਗੜ੍ਹ ਨੂੰ ਕੂਚ ਕਰਨਗੇ। 27 ਅਗਸਤ ਨੂੰ ਹੋਣ ਵਾਲੇ ਸਰਕਾਰੀ ਮੁਲਾਜ਼ਮਾਂ ਦੀਆਂ ਮੰਗੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਗੜਦੀਵਾਲਾ ਇਕਾਈ ਪ੍ਰਧਾਨ ਦਲਜੀਤ ਸਿੰਘ ਬਾਠ, ਹਰਜੋਤ ਸਿੰਘ ਰੂਪੋਵਾਲ, ਮਨਜਿੰਦਰ ਸਿੰਘ ਰੂਪੋਵਾਲ, ਕਮਲਪ੍ਰੀਤ ਸਿੰਘ ਦਾਰਾਪੁਰ, ਹਰਕਮਲ ਸਿੰਘ ਬਾਗਾ, ਬਲਜਿੰਦਰ ਸਿੰਘ ਬਾਗਾ, ਕਸ਼ਮੀਰ ਸਿੰਘ ਅਰਗੋਵਾਲ ਅਤੇ ਹੋਰ ਹਾਜ਼ਰ ਸਨ।