ਅੱਜ ਦੇ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਕੀਤੀ ਲਾਮਬੰਦੀ 27 ਅਗਸਤ ਦੇ ਮਹਾ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਕੀਤੀ ਲਾਮਬੰਦੀ
Publish Date: Wed, 26 Aug 2026 03:55 PM (IST)
Updated Date: Wed, 26 Aug 2026 03:58 PM (IST)
- ਸਮੂਹਿਕ ਛੁੱਟੀ ਲੈ ਕੇ ਗਾਂਧੀ ਪਾਰਕ ’ਚ ਕੀਤਾ ਜਾਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ ਫੂਲਾ ਸਿੰਘ ਬੀਰਮਪੁਰ, ਪੰਜਾਬੀ ਜਾਗਰਣ, ਗੜਸ਼ੰਕਰ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਪੰਜਾਬ ਮੁਲਾਜਮ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਹੱਲ ਕਰਨ ਦੀ ਬਜਾਏ ਟਾਲ-ਮਟੋਲ, ਵਾਅਦਿਆਂ ਤੇ ਮੁਲਾਜ਼ਮ ਵਿਰੋਧੀ ਫੈਸਲਿਆਂ ਅਤੇ ਮੀਟਿੰਗਾਂ ਦਾ ਵਾਰ-ਵਾਰ ਸਮਾਂ ਦੇ ਕੇ ਮੁਕਰਨ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਕਾਰਨ ਸੂਬਾ ਪੱਧਰੀ ਦਿੱਤੇ ਸੱਦੇ ਅਨੁਸਾਰ 27 ਅਗਸਤ ਦੇ ਮਹਾ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਦੇ ਆਗੂਆਂ ਮੁਕੇਸ਼ ਕੁਮਾਰ, ਵਿਨੇ ਕੁਮਾਰ, ਸਤਪਾਲ ਕਲੇਰ ਅਤੇ ਹੰਸ ਰਾਜ ਕਲੇਰ ਵੱਲੋਂ ਗੜਸ਼ੰਕਰ ਦੇ ਵੱਖ-ਵੱਖ ਸਕੂਲਾਂ ਵਿੱਚ ਤੂਫਾਨੀ ਦੌਰੇ ਕੀਤੇ ਗਏ। ਇਸ ਮੌਕੇ ਵੱਖ-ਵੱਖ ਸਕੂਲਾਂ ਵਿੱਚ ਅਧਿਆਪਕਾਂ ਨੂੰ ਇਸ ਬੰਦ ਨੂੰ ਸਫਲ ਬਣਾਉਣ ਲਈ ਮੁਲਾਜ਼ਮਾਂ ਦੀ ਵੱਡੇ ਪੱਧਰ ’ਤੇ ਲਾਮਬੰਦੀ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਸਨਮਾਨਜਨਕ ਹੱਲ ਕੀਤਾ ਜਾਵੇ। ਆਗੂਆਂ ਨੇ ਅਧਿਆਪਕ, ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਨੂੰ 27 ਅਗਸਤ ਇੱਕ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਸਵੇਰੇ ਦਸ ਵਜੇ ਗਾਂਧੀ ਪਾਰਕ ਗੜਸ਼ੰਕਰ ਵਿਖੇ ਰੋਸ ਪਰਦਰਸ਼ਨ ਵਿਚ ਪਹੁੰਚਣ ਦੀ ਅਪੀਲ ਕੀਤੀ।