
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗੜੀਮਾਨਸੋਵਾਲ ਦੇ ਐਡਵੋਕੇਟ ਮਨਪ੍ਰੀਤ ਲੱਕੀ ਵਲੋਂ ਦਿੱਤੀ ਸ਼ਿਕਾਇਤ ’ਤੇ ਹੋਇਆ ਅਸਰ

ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ, ਬੀਣੇਵਾਲ ਬੀਤ : ਅੱਜ ਕੱਲ੍ਹ ਫੈਕਟਰੀਆਂ ਵੱਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਕਾਰਨ ਲੋਕ ਬਿਮਾਰੀਆਂ ਦੀ ਜਕੜ ’ਚ ਆ ਰਹੇ ਹਨ। ਇਸੇ ਤਰ੍ਹਾਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ’ਤੇ ਲੱਗੀ ਸਾਬਣ ਫੈਕਟਰੀ ਵੱਲੋਂ ਇਲਾਕੇ ਨੂੰ ਭਿਆਨਕਰ ਬਿਮਾਰੀਆਂ ਵੱਲ ਧੱਕਿਆ ਜਾ ਰਿਹਾ ਹੈ, ਜਿਸ ਖ਼ਿਲਾਫ਼ ਐਡਵੋਕੇਟ ਮਨਪ੍ਰੀਤ ਸਿੰਘ ਲੱਕੀ ਪੁੱਤਰ ਜਰਨੈਲ ਸਿੰਘ ਜੈਲਾ ਵਾਸੀ ਗੜੀਮਾਨਸੋਵਾਲ ਵੱਲੋਂ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ। ਸ਼ਿਕਾਇਤ ’ਤੇ ਸੁਣਵਾਈ ਕਰਦਿਆਂ ਕਮਿਸ਼ਨ ਨੇ ਇਸ ਮਾਮਲੇ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਨੂੰ ਜਾਂਚ ਕਰ ਕੇ ਅਗਲੀ ਸੁਣਵਾਈ ਤੋਂ ਪਹਿਲਾਂ ਰਿਪੋਰਟ ਪੇਸ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਮੌਕੇ ਐਡਵੋਕੇਟ ਮਨਪ੍ਰੀਤ ਲੱਕੀ ਨੇ ਕਿਹਾ ਕਿ ਸਾਬਣ ਫੈਕਟਰੀ ਗੋਦਪੁਰ ਦੀ ਹਵਾ ਅਤੇ ਰਾਖ ਨਾਲ ਪਿੰਡ ਮਹਿੰਦਵਾਣੀ ਦੇ ਲੋਕ ਖਾਣ-ਪੀਣ ਤੋਂ ਵੀ ਔਖੇ ਹਨ। ਉਨ੍ਹਾਂ ਕਿਹਾ ਕਿ ਉਹ ਉਦੋਂ ਤੱਕ ਚੈਨ ਨਾਲ ਨਹੀਂ ਬੈਠਣਗੇ, ਜਦੋਂ ਤੱਕ ਇਸ ਫੈਕਟਰੀ ਵੱਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ’ਤੇ ਕੰਟਰੋਲ ਨਹੀਂ ਹੋ ਜਾਂਦਾ।