
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਚੰਡੀਗੜ੍ਹ ਦੇ ਕਿਸਾਨ ਮੋਰਚੇ ਨੂੰ ਸਫ਼ਲ ਬਣਾਉਣ ਲਈ ਦੋਆਬਾ ਕਿਸਾਨ ਕਮੇਟੀ ਨੇ ਕੀਤੀ ਬੈਠਕ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਪਿੰਡ ਮੰਝਪੁਰ ਵਿਖੇ ਬੈਠਕ ਕਰ ਕੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਮੋਰਚੇ ਨੂੰ ਸਫ਼ਲ ਬਣਾਉਣ ਲਈ ਰਣਨੀਤੀ ਤਿਆਰ ਕੀਤੀ ਗਈ। ਸਰਕਲ ਮੁਕੇਰੀਆਂ ਦੇ ਪ੍ਰਧਾਨ ਅਵਤਾਰ ਸਿੰਘ ਬੌਬੀ ਦੀ ਅਗਵਾਈ ਹੇਠ ਹੋਈ ਇਸ ਬੈਠਕ ਵਿੱਚ ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਵਿਸ਼ੇਸ਼ ਤੌਰ ’ਤੇ ਪੁੱਜੇ। ਆਗੂਆਂ ਨੇ ਵੱਧ ਤੋਂ ਵੱਧ ਕਿਸਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਵੱਖ-ਵੱਖ ਪ੍ਰਬੰਧਕੀ ਕਮੇਟੀਆਂ ਦਾ ਗਠਨ ਕਰਦਿਆਂ ਜਥੇਬੰਦਕ ਸਰਗਰਮੀਆਂ ਤੇਜ਼ ਕਰਨ ਦਾ ਫ਼ੈਸਲਾ ਕੀਤਾ। ਜੰਗਵੀਰ ਸਿੰਘ ਚੌਹਾਨ ਨੇ ਕਿਹਾ ਕਿ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਮੋਰਚੇ ਰਾਹੀਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਕਿਸਾਨੀ ਨਾਲ ਜੁੜੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਜਾਵੇਗੀ। ਕਿਸਾਨੀ ਮਸਲਿਆਂ ਦਾ ਪੰਜਾਬ ਦੇ ਹਿੱਤਾਂ ਅਨੁਸਾਰ ਸਥਾਈ ਹੱਲ ਵੀ ਮੋਰਚੇ ਦੇ ਏਜੰਡੇ ਦਾ ਅਹਿਮ ਹਿੱਸਾ ਹੋਵੇਗਾ।