ਸਰਕਾਰੀ ਕਾਲਜ ਪਲੇਸਮੈਂਟ ਸੈੱਲ ਨੇ ਸਵੈ-ਰੁਜ਼ਗਾਰ ਕੈਂਪ ਲਗਾਇਆ ਸਰਕਾਰੀ ਕਾਲਜ ਪਲੇਸਮੈਂਟ ਸੈੱਲ ਵੱਲੋਂ ਸਵੈ-ਰੁਜ਼ਗਾਰ ਕੈਂਪ ਲਗਾਇਆ
Publish Date: Wed, 26 Aug 2026 05:17 PM (IST)
Updated Date: Wed, 26 Aug 2026 05:19 PM (IST)
ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਸਰਕਾਰੀ ਕਾਲਜ ਟਾਂਡਾ ਵਿਖੇ ਪ੍ਰਿੰਸੀਪਲ ਡਾ. ਸ਼ਸ਼ੀ ਬਾਲਾ ਦੀ ਅਗਵਾਈ ਵਿੱਚ ਕਾਲਜ ਦੇ ਪਲੇਸਮੈਂਟ ਸੈੱਲ ਵੱਲੋਂ ਵਿਦਿਆਰਥੀਆਂ ਲਈ ਸਵੈ-ਰੁਜ਼ਗਾਰ ਕੈਂਪ ਲਗਾਇਆ ਗਿਆ। ਕੈਂਪ ਦਾ ਪ੍ਰਬੰਧ ਪਲੇਸਮੈਂਟ ਸੈੱਲ ਦੇ ਇੰਚਾਰਜ ਪ੍ਰੋ. ਵਿਜੈਪਾਲ ਸਿੰਘ ਵੱਲੋਂ ਕੀਤਾ ਗਿਆ, ਜਦਕਿ ਮੰਚ ਸੰਚਾਲਨ ਪ੍ਰੋ. ਗੁਰਦੇਵ ਸਿੰਘ ਨੇ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਸ਼ਸ਼ੀ ਬਾਲਾ ਨੇ ਵੱਖ-ਵੱਖ ਕੰਪਨੀਆਂ ਤੋਂ ਪਹੁੰਚੇ ਨੁਮਾਇੰਦਿਆਂ ਦਾ ਸਵਾਗਤ ਕਰਦਿਆਂ ਧੰਨਵਾਦ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸਵੈ-ਰੁਜ਼ਗਾਰ ਅਤੇ ਰੁਜ਼ਗਾਰ ਦੇ ਮੌਕਿਆਂ ਦਾ ਲਾਭ ਉਠਾ ਕੇ ਆਤਮ-ਨਿਰਭਰ ਬਣਨ ਲਈ ਉਤਸ਼ਾਹਿਤ ਕੀਤਾ। ਇਹ ਰੁਜ਼ਗਾਰ ਕੈਂਪ ਆਈਸੀਆਈਸੀ.ਆਈ. ਬੈਂਕ, ਆਈਡੀਬੀ.ਆਈ. ਬੈਂਕ, ਹੁਸ਼ਿਆਰਪੁਰ ਆਟੋਮੋਬਾਈਲ, ਬਲਿੰਕਟ, ਰਿਲਾਇੰਸ, ਜੀਓ, ਐੱਸਬੀਆਈ. ਕ੍ਰੈਡਿਟ ਕਾਰਡ, ਸੇਲਜ਼ ਐਗਜ਼ੀਕਿਊਟਿਵ, ਸੇਲਜ਼ ਐਂਡ ਐਡਵਾਈਜ਼ਰ ਅਤੇ ਐੱਸਆਰਐੱਮ ਆਦਿ ਕੰਪਨੀਆਂ ਵੱਲੋਂ ਹੁਸ਼ਿਆਰਪੁਰ ਅਤੇ ਜਲੰਧਰ ਤੋਂ ਆਏ ਨੁਮਾਇੰਦਿਆਂ ਅਤੇ ਰੁਜ਼ਗਾਰ ਦਫ਼ਤਰ, ਹੁਸ਼ਿਆਰਪੁਰ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਕੈਂਪ ਵਿੱਚ ਕਾਲਜ ਤੋਂ ਬੀਏ., ਬੀਐੱਸਸੀ , ਬੀਕਾਮ, ਐੱਮਏ., ਪੀਜੀ.ਡੀਸੀ.ਏ. ਅਤੇ ਬੀਸੀ.ਏ. ਪਾਸ ਕਰ ਚੁੱਕੇ ਵਿਦਿਆਰਥੀਆਂ ਤੋਂ ਇਲਾਵਾ ਕਾਲਜ ਦੀਆਂ ਵੱਖ-ਵੱਖ ਕਲਾਸਾਂ ਦੇ ਫਾਈਨਲ ਸਾਲ ਦੇ ਵਿਦਿਆਰਥੀਆਂ ਨੇ ਵੀ ਆਪਣੀ ਯੋਗਤਾ ਅਨੁਸਾਰ ਰੁਜ਼ਗਾਰ ਪ੍ਰਾਪਤੀ ਲਈ ਇੰਟਰਵਿਊ ਦਿੱਤੀ। ਕੰਪਨੀਆਂ ਦੇ ਨੁਮਾਇੰਦਿਆਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਸਮਰੱਥਾ ਅਨੁਸਾਰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪ੍ਰੋ. ਰੁਬਿਨ, ਪ੍ਰੋ. ਜਗਜੀਤ ਸਿੰਘ, ਪ੍ਰੋ. ਮਨਮੋਹਨ ਸਿੰਘ, ਪ੍ਰੋ. ਹਰਮੇਸ਼ ਸਿੰਘ, ਪ੍ਰੋ. ਵਿਨੇ ਕੁਮਾਰ, ਪ੍ਰੋ. ਸ਼ੈਫਾਲੀ ਵਾਲੀਆ, ਡਾ. ਕੁਲਵਿੰਦਰ ਕੌਰ, ਪ੍ਰੋ. ਪ੍ਰੀਆ ਤੋਂ ਇਲਾਵਾ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।