
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭਾਜਪਾ ਮੰਡਲ ਵਲੋਂ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਸਮਰਥਨ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਭਾਜਪਾ ਮੰਡਲ ਦੀ ਵਿਸ਼ੇਸ਼ ਮੀਟਿੰਗ ਮੰਡਲ ਪ੍ਰਧਾਨ ਚਰਨਜੀਤ ਸਿੰਘ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਭਾਜਪਾ ਸਟੇਟ ਐਗਜ਼ੀਕਿਊਟਿਵ ਮੈਂਬਰ ਸੁਰਿੰਦਰ ਜਾਜਾ, ਭਾਜਪਾ ਆਗੂ ਅਜੈ ਪਾਲ ਸਿੰਘ ਸੈਣੀ, ਭਰਤ ਭੂਸ਼ਣ ਸੈਣੀ, ਮਜ਼ਦੂਰ ਸੰਘ ਪੰਜਾਬ ਦੇ ਉਪ ਪ੍ਰਧਾਨ ਵਿਜੈ ਕਾਮਰੇਡ, ਕਿਸਾਨ ਮੋਰਚਾ ਇੰਚਾਰਜ ਜਰਨੈਲ ਸਿੰਘ ਅਤੇ ਓਬੀਸੀ ਮੋਰਚਾ ਇੰਚਾਰਜ ਤਲਵੀਰ ਸਿੰਘ ਸਮੇਤ ਹੋਰ ਭਾਜਪਾ ਆਗੂ ਮੀਟਿੰਗ ਵਿੱਚ ਸ਼ਾਮਲ ਹੋਏ। ਮੀਟਿੰਗ ਵਿੱਚ ਮੰਡਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਹੜਤਾਲ ’ਤੇ ਜਾ ਰਹੇ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਮੀਟਿੰਗ ਦੌਰਾਨ ਭਾਜਪਾ ਆਗੂਆਂ ਨੇ ਕਿਹਾ ਕਿ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਜਲਦੀ ਤੋਂ ਜਲਦੀ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰੀ ਵਿਭਾਗਾਂ ਦਾ ਕੰਮਕਾਜ ਪ੍ਰਭਾਵਿਤ ਨਾ ਹੋਵੇ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਆਗੂਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੱਲਬਾਤ ਰਾਹੀਂ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ।