
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਾਬਾ ਬੰਤਾ ਰਾਮ ਘੇੜਾ ਦੇ ਜਨਮਦਿਨ ਨੂੰ ਮਨਾਉਣ ਸਬੰਧੀ ਤਿਆਰੀਆਂ ਮੁਕੰਮਲ

ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ, ਬੀਣੇਵਾਲ ਬੀਤ : ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਅਸਥਾਨ ਕਾਂਸ਼ੀ (ਬਨਾਰਸ) ਅਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਸ਼੍ਰੀ ਖੁਰਾਲਗੜ੍ਹ ਸਾਹਿਬ ਦੀ ਖੋਜ ਕਰਤਾ ਬਾਬਾ ਬੰਤਾ ਰਾਮ ਘੇੜਾ ਦੇ ਜਨਮ ਦਿਨ ਮਨਾਉਣ ਸਬੰਧੀ ਸਾਲਾਨਾ ਸਮਾਗਮ ਸ਼੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ਼੍ਰੀ ਚਰਨਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 28 ਅਗਸਤ ਨੂੰ ਵੱਡੇ ਪੱਧਰ ’ਤੇ ਕਰਵਾਏ ਜਾ ਰਹੇ ਹਨ। ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਜਰ ਰਾਮ ਮਾਨ, ਪ੍ਰਧਾਨ ਸੰਤ ਸੁਰਿੰਦਰ ਦਾਸ, ਹੈੱਡ ਕੈਸ਼ੀਅਰ ਸੰਤ ਕਰਮ ਚੰਦ, ਸਹਾਇਕ ਕੈਸ਼ੀਅਰ ਤੇ ਬਾਬੂ ਮੰਗੂ ਰਾਮ ਮੁੱਗੋਵਾਲੀਆ ਦੇ ਪੋਤਰੇ ਮਨਜੀਤ ਮੁੱਗੋਵਾਲ, ਗੁਰੂ ਘਰ ’ਚ ਸਵਾਗਤੀ ਕਮੇਟੀ ਦੇ ਮੁਖੀ ਜਗਦੀਸ਼ ਕੁਮਾਰ ਅਤੇ ਦਿਆਲ ਚੰਦ ਬੰਗਾ ਨੇ ਦੱਸਿਆ ਕਿ ਬਾਬਾ ਬੰਤਾ ਰਾਮ ਘੇੜਾ ਦੀ ਪੁੱਤਰੀ ਬੀਬੀ ਕਮਲੇਸ਼ ਕੌਰ ਘੇੜਾ ਅਤੇ ਰਾਸ਼ਟਰੀ ਪ੍ਰਧਾਨ ਐੱਲਆਰ ਵਿਰਦੀ ਦੀ ਅਗਵਾਈ ’ਚ ਕਰਵਾਏ ਜਾ ਰਹੇ ਸਮਾਗਮ ਸਬੰਧੀ ਅਤੇ ਗੁਰੂ ਘਰ ਵਿਖੇ ਦੇਸ਼-ਵਿਦੇਸ਼ ਤੋਂ ਪਹੁੰਚ ਰਹੀਆਂ ਸੰਗਤਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਦਿਨ ਵੇਲੇ ਮੁਕੰਮਲ ਰਸਮਾ ਕਰਨ ਉਪਰੰਤ ਸ਼ਾਮ ਨੂੰ ਗਾਇਕ ਨਿਰਮਲ ਨਿੰਮਾ, ਬੂਟਾ ਕੋਹਿਨੂਰ, ਦਵਿੰਦਰ ਦੁੱਗਲ, ਕੁਮਾਰੀ ਰਾਜੂ ਖੰਨਾ, ਅਮਰੀਕ ਜੱਸਲ, ਗੁਰੂ ਦੇ ਕੀਰਤਨੀਏ ਭਾਈ ਕਮਲ ਰਾਜ, ਬਲਵਿੰਦਰ ਕੁਮਾਰ ਬਾਬਾ ਬੰਤਾ ਰਾਮ ਘੇੜਾ ਅਕੈਡਮੀ ਦਾ ਜੱਥਾ ਅਤੇ ਸ਼੍ਰੀ ਗਿਆਨ ਗੰਗੜ ਆਪਣਾ ਮਿਸ਼ਨਰੀ ਪ੍ਰੋਗਰਾਮ ਪੇਸ਼ ਕਰਨਗੇ। ਐੱਲਆਰ ਵਿਰਦੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਵਿਚ ਵੱਧ ਚੜ੍ਹ ਕੇ ਪਹੁੰਚਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।