
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ’ਤੇ ਕਰਵਾਏ ਗਏ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ। ਪ੍ਰਿੰਸੀਪਲ ਡਾ. ਸੰਜੀਵ ਚੰਦੇਲ ਨੇ ਦੱਸਿਆ ਕਿ ਬਾਸਕਟਬਾਲ ਮੁਕਾਬਲਿਆਂ ਵਿੱਚ ਅੰਡਰ-14 ਵਰਗ ਦੀਆਂ ਲੜਕੀਆਂ ਨੇ ਪਹਿਲਾ ਸਥਾਨ, ਜਦਕਿ ਅੰਡਰ-17 ਵਰਗ ਦੀਆਂ ਲੜਕੀਆਂ ਨੇ ਤੀਜਾ ਸਥਾਨ, ਅੰਡਰ-19 ਵਰਗ ਵਿੱਚ ਲੜਕਿਆਂ ਨੇ ਵੀ ਤੀਜਾ ਸਥਾਨ ਪ੍ਰਾਪਤ ਕੀਤਾ। ਬਾਕਸਿੰਗ ਮੁਕਾਬਲਿਆਂ ਵਿੱਚ ਅੰਡਰ-19 ਵਰਗ ਦੇ ਲੜਕਿਆਂ ਨੇ ਪਹਿਲਾ ਸਥਾਨ, ਬੈਡਮਿੰਟਨ ਮੁਕਾਬਲਿਆਂ ਵਿੱਚ ਅੰਡਰ-19 ਵਰਗ ਦੀਆਂ ਲੜਕੀਆਂ ਨੇ ਦੂਜਾ ਸਥਾਨ, ਗਤਕਾ ਮੁਕਾਬਲਿਆਂ ਵਿੱਚ ਅੰਡਰ-14 ਵਰਗ ਦੇ ਲੜਕਿਆਂ ਨੇ ਤੀਜਾ, ਅੰਡਰ-17 ਵਰਗ ਦੇ ਲੜਕਿਆਂ ਨੇ ਦੂਜਾ ਅਤੇ ਅੰਡਰ-17 ਵਰਗ ਦੀਆਂ ਲੜਕੀਆਂ ਨੇ ਤੀਜਾ ਸਥਾਨ, ਸ਼ੂਟਿੰਗ ਮੁਕਾਬਲਿਆਂ ਵਿੱਚ ਅੰਡਰ-19 ਵਰਗ ਦੇ ਲੜਕਿਆਂ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦੀਆਂ ਪ੍ਰਾਪਤੀਆਂ ਵਿੱਚ ਵਾਧਾ ਕੀਤਾ। ਇਸ ਸਮੇਂ ਸਕੂਲ ਦੇ ਚੇਅਰਮੈਨ ਜਥੇਦਾਰ ਰਵਿੰਦਰ ਸਿੰਘ ਚੱਕ ਅਤੇ ਟਰੱਸਟੀ ਮੈਂਬਰਾਂ ਸਤਪਾਲ ਸਿੰਘ, ਹਰਪਾਲ ਸਿੰਘ, ਬਿਕਰਮ ਸਿੰਘ ਅੱਲ੍ਹਾ ਬਖ਼ਸ਼, ਹਰਮਨਜੀਤ ਸਿੰਘ ਚੱਕ, ਸੁਰਜੀਤ ਸਿੰਘ ਭੱਟੀਆਂ, ਦਵਿੰਦਰ ਸਿੰਘ ਅਤੇ ਹਰਿੰਦਰਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।