ਮਹਾਂਬੰਦ ਮੌਕੇ ਮਾਹਿਲਪੁਰ ’ਚ ਮੁਲਾਜਮਾਂ ਅਤੇ ਪੈਨਸ਼ਨਰਾਂ ਵੱਲੋਂ ਭਰਵੀਂ ਸ਼ਮੂਲੀਅਤ, ਮੁੱਖ ਮੰਤਰੀ ਦਾ ਪੁਤਲਾ ਸਾੜਿਆ ਮਹਾਂਬੰਦ ਮੌਕੇ ਮਾਹਿਲਪੁਰ'ਚ ਮੁਲਾਜਮਾਂ ਅਤੇ ਪੈਨਸ਼ਨਰਾਂ ਵਲੋਂ ਭਰਵੀਂ ਸ਼ਮੂਲੀਅਤ, ਮੁਖ ਮੰਤਰੀ ਦਾ ਪੁਤਲਾ ਸਾੜਿਆ
Publish Date: Thu, 27 Aug 2026 04:24 PM (IST)
Updated Date: Thu, 27 Aug 2026 04:25 PM (IST)
ਸਤਨਾਮ ਲੋਈ, ਪੰਜਾਬੀ ਜਾਗਰਣ ਮਾਹਿਲਪੁਰ : ਮੁਲਾਜਮ-ਪੈਨਸ਼ਨਰ ਸਾਂਝੇ ਫਰੰਟ ਵੱਲੋਂ ਦਿੱਤੇ ਹੜਤਾਲ ਦੇ ਸੱਦੇ ਤੇ ਬਲਾਕ ਮਾਹਿਲਪੁਰ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਮਾਹਿਲਪੁਰ ਵਿਖੇ ਰੈਲੀ ਕਰ ਕੇ ਆਪਣਾ ਰੋਸ ਪ੍ਰਦਰਸ਼ਨ ਦੌਰਾਨ ਪੈਨਸ਼ਨਰ ਆਗੂ ਸੋਹਣ ਸਿੰਘ ਭੂੰਨੋ, ਪਸਸਫ ਬਲਾਕ ਪ੍ਰਧਾਨ ਨਰਿੰਦਰ ਅਜਨੋਹਾ, ਮਲਕੀਤ ਸਿੰਘ ਬਾਹੋਵਾਲ, ਕਸ਼ਮੀਰਾ ਸਿੰਘ, ਮੱਖਣ ਸਿੰਘ ਲੰਗੇਰੀ ਅਤੇ ਅਮਰਜੀਤ ਕੁਮਾਰ ਨੰਗਲ ਖਿਲਾੜੀਆਂ ਦੀ ਅਗਵਾਈ ਵਿੱਚ ਸਥਾਨਕ ਸਬਜ਼ੀ ਮੰਡੀ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਆਮ ਕਿਰਤੀ ਲੋਕਾਂ ਦਾ ਆਰਥਿਕ ਸੋਸ਼ਣ ਕਰ ਰਹੀ ਹੈ। ਪੁਰਾਣੀ ਪੈਨਸ਼ਨ, ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮ ਪੱਕੇ ਕਰਨ, ਪੈਨਸ਼ਨਰਾਂ ਲਈ 2.59 ਗੁਣਾਂਕ, ਨਿੱਜੀਕਰਨ ਬੰਦ ਕਰਨ, ਪਰਖ ਕਾਲ ਤੇ ਕੇਂਦਰੀ ਪੇ ਕਮਿਸ਼ਨ ਪੱਤਰ ਰੱਦ ਕਰਨ, ਡੀਏ ਤੇ ਪੇ ਕਮਿਸ਼ਨ ਦੇ ਬਕਾਏ ਅਤੇ ਕਈ ਹੋਰ ਹੱਕੀ ਅਤੇ ਜਾਇਜ਼ ਮੰਗਾਂ ਨੂੰ ਹੱਲ ਨਹੀਂ ਕਰ ਰਹੀ ਹੈ। ਕਿਸਾਨ ਆਗੂ ਤਲਵਿੰਦਰ ਸਿੰਘ ਹੀਰ ਕਿਸਾਨ ਆਗੂ, ਕਸ਼ਮੀਰ ਸਿੰਘ, ਪਰਮਜੀਤ ਕਾਤਿਬ, ਜਗਦੀਸ਼ ਪੋਸੀ, ਕਮਲਜੀਤ ਖੜੌਦੀ, ਚਰਨਜੀਤ ਬਾੜੀਆਂ ਕਲਾਂ, ਕਿਸਾਨ ਆਗੂ ਸ਼ੇਰ ਜੰਗ ਬਹਾਦਰ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਲੋਕ ਵਿਰੋਧੀ ਫੈਸਲੇ ਲੈਣ ਵਾਲੀਆਂ ਸਰਕਾਰਾਂ ਬਹੁਤਾ ਲੰਮਾ ਸਮਾਂ ਲੋਕਾਂ ਦੇ ਸੰਘਰਸ਼ ਸਾਹਮਣੇ ਟਿਕ ਨਹੀਂ ਸਕਦੀਆਂ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ। ਇਸ ਮੌਕੇ ਸਤਵਿੰਦਰ ਸਿੰਘ, ਅਰਵਿੰਦਰ ਸਿੰਘ, ਮਨਜਿੰਦਰ ਸਿੰਘ ਹੱਲੂਵਾਲ, ਪ੍ਰਿੰਸੀਪਲ ਸੁਖਇੰਦਰ ਸਿੰਘ, ਸਰਬਜੀਤ ਮੰਝ, ਬਾਲ ਮੁਕੰਦ ਸ਼ਰਮਾ, ਟਹਿਲ ਸਿੰਘ, ਗਿਆਨ ਹੰਦੋਵਾਲ, ਸਿੰਦਰਪਾਲ, ਜਸਵਿੰਦਰ ਸਿੰਘ, ਵਰਿੰਦਰ ਸ਼ਰਮਾ, ਗੁਰਜੀਤ ਸਿੰਘ ਟੋਨੀ, ਕਮਲਜੀਤ, ਲਹਿੰਬਰ ਸਿੰਘ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਗੁਰਨਾਮ ਚੰਦ, ਹਰਮਨੋਜ ਕੁਮਾਰ, ਪ੍ਰਿੰਸੀਪਲ ਇੰਦਰਜੀਤ ਸਿੰਘ, ਪ੍ਰਿੰਸੀਪਲ ਹਰਮਨੋਜ ਕੁਮਾਰ, ਪ੍ਰਿੰਸੀਪਲ ਸੁਰਿੰਦਰ ਕੌਰ, ਹਰਕੇਸ਼ ਕੁਮਾਰ, ਪਰਮਜੀਤ ਕੌਰ, ਬਲਵਿੰਦਰ ਕੌਰ, ਸੰਧਿਆ, ਹਰਬੰਸ ਕੌਰ, ਰਸ਼ਪਾਲ ਕੌਰ, ਪ੍ਰਦੀਪ ਕੌਰ, ਜਸਵੀਰ ਕੌਰ, ਆਸ਼ਾ ਰਾਣੀ ਅਤੇ ਹੋਰ ਵੱਡੀ ਗਿਣਤੀ ਵਿੱਚ ਮੁਲਾਜਮ-ਪੈਨਸ਼ਨਰ ਹਾਜ਼ਰ ਸਨ।