
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਦੋ ਵਿਦਿਆਰਥਣਾਂ ਨੇ 'ਵਰਸਿਟੀ ਮੈਰਿਟ 'ਚ ਕੀਤਾ ਥਾਂ ਹਾਸਲ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਸਵਾਮੀ ਪ੍ਰੇਮਾਨੰਦ (ਐੱਸਪੀਐੱਨ) ਕਾਲਜ ਮੁਕੇਰੀਆਂ ਦੀਆਂ ਬੀਐੱਸਸੀ ਚੌਥੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰ ਕੇ ਆਪਣੀ ਮਿਹਨਤ ਅਤੇ ਪ੍ਰਤਿਭਾ ਦਾ ਸਬੂਤ ਦਿੱਤਾ ਹੈ। ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਮੇਘਾ ਨੇ 9.17 ਐੱਸਜੀਪੀਏ ਹਾਸਲ ਕਰਕੇ ਪੰਜਾਬ ਯੂਨੀਵਰਸਿਟੀ ਵਿੱਚ ਚੌਥਾ ਸਥਾਨ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਜਸ਼ਨਪ੍ਰੀਤ ਕੌਰ ਨੇ 9.08 ਐੱਸਜੀਪੀਏ ਨਾਲ ਯੂਨੀਵਰਸਿਟੀ ਵਿੱਚ ਪੰਜਵਾਂ ਸਥਾਨ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ। ਇਸ ਮੌਕੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ, ਭੌਤਿਕ ਵਿਗਿਆਨ ਵਿਭਾਗ ਦੇ ਮੁੱਖੀ ਡਾ. ਅਰੁਣ ਕੁਮਾਰ, ਰਸਾਇਣ ਵਿਗਿਆਨ ਵਿਭਾਗ ਦੇ ਮੁੱਖੀ ਡਾ. ਜਸਮਿੰਦਰ, ਗਣਿਤ ਵਿਭਾਗ ਦੇ ਮੁੱਖੀ ਪ੍ਰੋ. ਪੀਕੇ ਸਿੰਗਲਾ, ਕੰਪਿਊਟਰ ਸਾਇੰਸ ਵਿਭਾਗ ਦੇ ਮੁੱਖੀ ਪ੍ਰੋ. ਪੰਕਜ ਸਰੀਨ ਅਤੇ ਵਿਗਿਆਨ ਵਿਭਾਗ ਦੇ ਸਮੂਹ ਅਧਿਆਪਕਾਂ ਨੇ ਦੋਵਾਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨਾ ਵਿਦਿਆਰਥਣਾਂ ਦੇ ਨਾਲ-ਨਾਲ ਪੂਰੇ ਕਾਲਜ ਲਈ ਮਾਣ ਵਾਲੀ ਗੱਲ ਹੈ।