
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਿਲਵਰ ਓਕ ਸਕੂਲ ਦਾ ਪਾਸ-ਆਊਟ ਵਿਦਿਆਰਥੀ ਦੀ ਯੂਐਸ ਆਰਮੀ ਚ ਹੋਈ ਚੋਣ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਬਾਜ਼ਪੁਰ ਦੇ ਸੁਨਹਿਰੀ ਇਤਿਹਾਸ ਦੇ ਵਿੱਚ ਇੱਕ ਹੋਰ ਸ਼ਾਨਦਾਰ ਪੰਨਾ ਉਸ ਵੇਲੇ ਜੁੜ ਗਿਆ ਜਦੋਂ ਸਕੂਲ ਦੇ ਪਾਸ ਆਊਟ ਵਿਦਿਆਰਥੀ ਹੇਮੰਤ ਸ਼ਰਮਾ ਦੀ ਯੂਐੱਸ ਆਰਮੀ ਵਿੱਚ ਚੋਣ ਹੋਈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪ੍ਰਿੰਸੀਪਲ ਮੁਨੀਸ਼ਾ ਸੰਗਰ ਨੇ ਦੱਸਿਆ ਕਿ ਹੇਮੰਤ ਸ਼ਰਮਾ ਨਰਸਰੀ ਕਲਾਸ ਤੋਂ ਬਾਰ੍ਹਵੀਂ ਕਲਾਸ ਤੱਕ ਸਕੂਲ ਦਾ ਹੋਣਹਾਰ ਵਿਦਿਆਰਥੀ ਰਿਹਾ ਹੈ। ਜਿੱਥੇ ਹੇਮੰਤ ਸ਼ਰਮਾ ਆਪਣੇ ਸਕੂਲਿੰਗ ਦੇ ਦੌਰਾਨ ਸਕੂਲ ਦੇ ਪ੍ਰੀਫੈਕਟ ਵਜੋਂ ਸੇਵਾ ਨਿਭਾ ਚੁੱਕਾ ਹੈ, ਉੱਥੇ ਹੀ ਉਹ ਨੈਸ਼ਨਲ ਲੈਵਲ ਦਾ ਸ਼ੂਟਰ ਵੀ ਰਹਿ ਚੁੱਕਾ ਹੈ। ਹੇਮੰਤ ਸ਼ਰਮਾ ਦੀ 12ਵੇਂ ਬਰੈਵੋ ਕੋਂਬੈਕਟ ਇੰਜੀਨੀਅਰ ਵਜੋਂ 35ਵੀਂ ਬਰੈਵੋ ਇੰਜੀਨੀਅਰ ਬਟਾਲੀਅਨ ਵਿੱਚ ਯੂ਼ਐੱਸ ਆਰਮੀ ਵਿੱਚ ਨਿਯੁਕਤੀ ਹੋਈ। ਇਸ ਮੌਕੇ ਚੇਅਰਮੈਨ ਤਰਲੋਚਨ ਸਿੰਘ ਨੇ ਬੇਹੱਦ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਬੱਚੇ ਦੇ ਮਾਪਿਆਂ ਅਤੇ ਸਮੂਹ ਸਟਾਫ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਮੈਨੇਜਰ ਗਜਿੰਦਰ ਪਾਲ ਸਿੰਘ, ਤਰਨ ਸੈਣੀ, ਰਿਸੋਰਸ ਕੋਆਰਡੀਨੇਟਰ ਬਿਕਰਮਜੀਤ ਸਿੰਘ ਭੇਲਾ, ਅਮਰਜੀਤ ਕੌਰ ਸੈਣੀ, ਜਗਬੰਧਨ ਸਿੰਘ, ਸੁਰੇਸ਼, ਪੰਕਜ, ਸੁਸ਼ੀਲ ਕੁਮਾਰ, ਬਲਦੇਵ, ਵਿਸ਼ਾਲੀ, ਗੁਰਪ੍ਰੀਤ, ਅਮਰਪ੍ਰੀਤ, ਅਮਨ ਜੋਤ, ਅਮਨਦੀਪ ਅਤੇ ਹੋਰ ਸਟਾਫ ਮੌਜੂਦ ਸਨ।