ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵੱਲੋਂ ਤਹਿਸੀਲ ਕੰਪਲੈਕਸ ’ਚ ਰੋਸ ਪ੍ਰਦਰਸ਼ਨ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵੱਲੋਂ ਤਹਿਸੀਲ ਕੰਪਲੈਕਸ ਮੁਕੇਰੀਆਂ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ
Publish Date: Thu, 27 Aug 2026 05:32 PM (IST)
Updated Date: Thu, 27 Aug 2026 05:34 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ’ਤੇ ਆਧਾਰਿਤ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਤਹਿਸੀਲ ਮੁਕੇਰੀਆਂ ਦੇ ਅਧਿਆਪਕਾਂ ਅਤੇ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਤਹਿਸੀਲ ਕੰਪਲੈਕਸ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਸਬੰਧਤ ਸੈਂਕੜੇ ਮੁਲਾਜ਼ਮਾਂ ਨੇ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ। ਵਿਸ਼ਾਲ ਇਕੱਠ ਦੀ ਪ੍ਰਧਾਨਗੀ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਗੋਲੀ, ਤਹਿਸੀਲ ਪ੍ਰਧਾਨ ਕੰਵਰ ਰਾਕੇਸ਼ ਸਿੰਘ, ਪਸਸਫ ਦੇ ਪ੍ਰਧਾਨ ਮਨਜੀਤ ਸਿੰਘ, ਸਤੀਸ਼ ਕੁਮਾਰ ਆਦਿ ਆਗੂਆਂ ਨੇ ਸਾਂਝੇ ਤੌਰ ’ਤੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਕੋਈ ਢੁੱਕਵਾਂ ਧਿਆਨ ਨਹੀਂ ਦਿੱਤਾ ਗਿਆ। 18 ਫ਼ੀਸਦੀ ਮਹਿੰਗਾਈ ਭੱਤਾ ਦੇਣ ਸਬੰਧੀ ਮਾਨਯੋਗ ਹਾਈਕੋਰਟ ਦੇ ਹੁਕਮਾਂ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸੁਜਾਨ ਸਿੰਘ ਭੇਲਾ, ਰਾਜਦੀਪ ਸਿੰਘ ਨੌਸ਼ਹਿਰਾ, ਗੁਰਜਿੰਦਰ ਸਿੰਘ ਮੰਝਪੁਰ, ਖੁਸ਼ਵੰਤ ਸਿੰਘ ਮਹਿਤਾਬਪੁਰ, ਰਜਤ ਮਹਾਜਨ, ਜਸਵੰਤ ਸਿੰਘ, ਪਰਸ ਰਾਮ, ਬਲਵਿੰਦਰ ਟਾਕ, ਬ੍ਰਿਜ ਮੋਹਨ, ਰਿਸ਼ਵ ਦੇਵ, ਪਰਮਜੀਤ ਸਿੰਘ, ਰਮਾਕਾਂਤ, ਸੁਰਿੰਦਰ ਸਿੰਘ, ਤਰਸੇਮ ਸਿੰਘ, ਅਨਿਲ ਭੰਗਾਲਾ, ਸੁਰਜੀਤ ਠਾਕੁਰ, ਅਰੁਣ ਕੁਮਾਰ, ਪ੍ਰਿੰਸੀਪਲ ਸੋਨਿਕਾ ਕੁਮਾਰੀ, ਉਪਾਸਨਾ, ਅੰਜੂ ਸਨਿਆਲ, ਜੋਤੀ ਬਾਲਾ, ਜਗਜੀਤ ਸਿੰਘ, ਜਗਦੀਸ਼ ਸਿੰਘ, ਗੋਵਿੰਦ ਸਿੰਘ, ਸਮਰੱਥ ਠਾਕੁਰ, ਰਵਿੰਦਰ ਕੁਮਾਰ, ਸੁਮਨ ਚਿੱਬ, ਸ਼ਮਸ਼ੇਰ ਸਿੰਘ, ਰਾਕੇਸ਼ ਡਡਵਾਲ ਅਤੇ ਹੋਰ ਆਗੂ ਹਾਜ਼ਰ ਸਨ।