
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਿਦਿਆਰਥਣਾਂ ਨੇ ਭਾਰਤੀ ਫੌਜ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਦੀਆਂ ਵਿਦਿਆਰਥਣਾਂ ਵੱਲੋਂ ਉੱਚੀ ਬੱਸੀ ਮਿਲਟਰੀ ਸਟੇਸ਼ਨ/ਕਨਟੂਨਮੈਂਟ ਵਿਖੇ ਭਾਰਤੀ ਫੌਜ ਦੇ ਬਹਾਦਰ ਜਵਾਨਾਂ ਨਾਲ ਰੱਖੜੀ ਦਾ ਤਿਉਹਾਰ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਜਵਾਨਾਂ ਦੇ ਗੁੱਟ ’ਤੇ ਰੱਖੜੀਆਂ ਬੰਨ੍ਹ ਕੇ ਦੇਸ਼ ਦੀ ਸੁਰੱਖਿਆ ਲਈ ਉਨ੍ਹਾਂ ਦੀ ਨਿਸ਼ਕਾਮ ਸੇਵਾ ਅਤੇ ਸਮਰਪਣ ਲਈ ਧੰਨਵਾਦ ਕੀਤਾ। ਪ੍ਰਿੰਸੀਪਲ ਨੀਤੂ ਜੌਹਰੀ ਨੇ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਕੌਮੀ ਸਨਮਾਨ, ਦੇਸ਼ਭਗਤੀ ਅਤੇ ਸੈਨਿਕਾਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ। ਦੇਸ਼ ਦੀ ਰੱਖਿਆ ਕਰਨ ਵਾਲੇ ਬਹਾਦਰ ਜਵਾਨਾਂ ਨੂੰ ਰੱਖੜੀ ਬੰਨ੍ਹਣਾ ਵਿਦਿਆਰਥੀਆਂ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ। ਉਨ੍ਹਾਂ ਨੇ ਉੱਚੀ ਬੱਸੀ ਦੇ ਕਮਾਂਡਿੰਗ ਅਫ਼ਸਰ ਅਤੇ ਸਮੂਹ ਜਵਾਨਾਂ ਦਾ ਨਿੱਘੇ ਸਵਾਗਤ ਅਤੇ ਯਾਦਗਾਰ ਅਨੁਭਵ ਲਈ ਧੰਨਵਾਦ ਕੀਤਾ। ਇਸ ਮੌਕੇ ਕਮਾਂਡਿੰਗ ਅਫ਼ਸਰ ਨੇ ਸਕੂਲ ਵੱਲੋਂ ਕੀਤੇ ਇਸ ਭਾਵਪੂਰਤ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।