ਕਾਂਗਰਸੀ ਵਰਕਰਾਂ ਨੇ ਮੇਨ ਰੋਡ ’ਤੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਕਾਂਗਰਸੀ ਵਰਕਰਾਂ ਨੇ ਮੇਨ ਰੋਡ 'ਤੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
Publish Date: Fri, 28 Aug 2026 03:57 PM (IST)
Updated Date: Fri, 28 Aug 2026 03:58 PM (IST)
- ਸੰਗਤ ਸਿੰਘ ਗਿਲਜੀਆਂ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ ਗੌਰਵ, ਪੰਜਾਬੀ ਜਾਗਰਣ ਗੜਦੀਵਾਲਾ : ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਅਤੇ ਬਿਜਲੀ ਦੀ ਮਾੜੀ ਸਪਲਾਈ ਖ਼ਿਲਾਫ਼ ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹਦਿਆਂ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਯੋਗ ਅਗਵਾਈ ਹੇਠ ਕੱਢਿਆ ਗਿਆ, ਜਿਸ ਵਿੱਚ ਭਾਰੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਰੋਸ ਮਾਰਚ ਦੌਰਾਨ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਦੀਆਂ ਜਨ-ਵਿਰੋਧੀ ਨੀਤੀਆਂ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਅਤੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਮੇਨ ਰੋਡ ’ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਤਿੱਖਾ ਰੋਸ ਪ੍ਰਗਟਾਇਆ। ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਖੰਡ, ਪਿਆਜ਼ ਅਤੇ ਰੋਜ਼ਾਨਾ ਵਰਤੋਂ ਦੀਆਂ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਬੇਤਹਾਸ਼ਾ ਵਾਧਾ ਹੋ ਰਿਹਾ ਹੈ, ਜਿਸ ਨਾਲ ਆਮ ਲੋਕਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇਸ ਦੇ ਨਾਲ ਹੀ ਬਿਜਲੀ ਦੀ ਮਾੜੀ ਸਪਲਾਈ ਨੇ ਆਮ ਜਨਜੀਵਨ ਨੂੰ ਬੇਹਾਲ ਕਰ ਦਿੱਤਾ ਹੈ। ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਮਹਿੰਗਾਈ ’ਤੇ ਠੱਲ੍ਹ ਪਾਵੇ ਅਤੇ ਬਿਜਲੀ ਦੀ ਸਥਿਤੀ ਵਿੱਚ ਸੁਧਾਰ ਕਰਕੇ ਆਮ ਜਨਤਾ ਨੂੰ ਰਾਹਤ ਦੇਵੇ। ਇਸ ਰੋਸ ਪ੍ਰਦਰਸ਼ਨ ਵਿੱਚ ਜੋਗਿੰਦਰ ਗਿਲਜੀਆਂ, ਜਸਵਿੰਦਰ ਜੱਸਾ, ਸਰੋਜ ਮਨਹਾਸ, ਅਚਿਨ ਸ਼ਰਮਾ, ਹਰਵਿੰਦਰ ਸੋਨੂੰ ਐੱਮਸੀ, ਅਜੀਤ ਕੁਮਾਰ ਘੁੱਕਾ, ਕੈਲਾ ਮਾਂਗਾ, ਜ਼ੋਰਾਵਰ ਸਿੰਘ, ਸੁਭਾਸ਼ ਕੁਮਾਰ ਬਾਸ਼ੀ ਅਤੇ ਅਜੈਪਾਲ ਸਹੋਤਾ ਸਮੇਤ ਭਾਰੀ ਗਿਣਤੀ ਵਿੱਚ ਕਾਂਗਰਸੀ ਅਹੁਦੇਦਾਰ ਤੇ ਵਰਕਰ ਆਦਿ ਹਾਜ਼ਰ ਸਨ।