
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਐਮ ਏ ਰਾਜਨੀਤੀ ਸ਼ਾਸਤਰ ਦਾ ਨਤੀਜਾ ਸ਼ਾਨਦਾਰ ਰਿਹਾ

ਸਤਨਾਮ ਲੋਈ, ਪੰਜਾਬੀ ਜਾਗਰਣ, ਮਾਹਿਲਪੁਰ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿੱਚ ਚੱਲਦੇ ਕੋਰਸ ਐੱਮਏ ਰਾਜਨੀਤੀ ਸ਼ਾਸਤਰ ਦੇ ਸਮੈਸਟਰ ਚੌਥਾ ਅਤੇ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ ਤਾਰਾ ਦੇਵੀ ਨੇ ਦੱਸਿਆ ਕਿ ਐੱਮਏ ਰਾਜਨੀਤੀ ਸ਼ਾਸਤਰ ਦੇ ਸਮੈਸਟਰ ਚੌਥਾ ਵਿੱਚ ਵਿਦਿਆਰਥਣ ਅਨੀਸ਼ਾ ਨੇ 82 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ, ਰਾਜਵਿੰਦਰ ਕੌਰ ਨੇ 80 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਸਿਮਰਨਜੀਤ ਕੌਰ ਨੇ 73 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਕੋਰਸ ਦੇ ਸਮੈਸਟਰ ਦੂਜਾ ਦੇ ਨਤੀਜੇ ਵਿੱਚ ਵਿਦਿਆਰਥਣ ਗੁਰਵਿੰਦਰ ਕੌਰ ਨੇ 78 ਫ਼ੀਸਦੀ ਅੰਕਾਂ ਨਾਲ ਪਹਿਲਾ, ਕੀਰਤੀ ਜਸਵਾਲ ਨੇ 71 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਤਾਨੀਆ ਗਰਚਾ ਨੇ 68 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਸਮੇਤ ਵਿਭਾਗ ਦੇ ਸਮੂਹ ਅਧਿਆਪਕਾਂ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿਤੀ ਅਤੇ ਹੋਰ ਮਿਹਨਤ ਲਈ ਪ੍ਰੇਰਿਤ ਕੀਤਾ।