ਕੇਂਦਰੀ ਜੇਲ੍ਹ ’ਚ ਭੈਣਾਂ ਨੇ ਵੀਰਾਂ ਨੂੰ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਉਹਾਰ
ਕੇਂਦਰੀ ਜੇਲ੍ਹ ‘ਚ ਭੈਣਾਂ ਨੇ ਵੀਰਾਂ ਨੂੰ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਓਹਾਰ
Publish Date: Sat, 29 Aug 2026 04:15 PM (IST)
Updated Date: Sat, 29 Aug 2026 04:16 PM (IST)
- ਬੰਦੀਆਂ ਦੇ ਕਰੀਬ 500 ਪਰਿਵਾਰਕ ਮੈਂਬਰਾਂ ਨੇ ਮਨਾਈ ਰੱਖੜੀ ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਸਥਾਨਕ ਕੇਂਦਰੀ ਜੇਲ੍ਹ ਵਿੱਚ ਰੱਖੜੀ ਦੇ ਤਿਉਹਾਰ ਮੌਕੇ ਜੇਲ੍ਹ ਪ੍ਰਸ਼ਾਸਨ ਵੱਲੋਂ ਕੈਦੀਆਂ ਤੇ ਹਵਾਲਾਤੀਆਂ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਸਨ। ਇਸ ਮੌਕੇ ਭੈਣਾਂ ਨੇ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹੀ ਅਤੇ ਲੰਮੀ ਉਮਰ ਲਈ ਅਰਦਾਸ-ਬੇਨਤੀ ਕਰਦਿਆਂ ਤਿਉਹਾਰ ਨੂੰ ਭਾਵੁਕ ਅਤੇ ਪਰਿਵਾਰਕ ਮਾਹੌਲ ਵਿਚ ਮਨਾਇਆ ਗਿਆ। ਜੇਲ੍ਹ ਪ੍ਰਸ਼ਾਸਨ ਵੱਲੋਂ 224 ਬੰਦੀਆਂ ਦੇ ਕਰੀਬ 500 ਮੈਂਬਰਾਂ ਲਈ ਵਿਸ਼ੇਸ਼ ਮੁਲਾਕਾਤ ਦਾ ਪ੍ਰਬੰਧ ਕੀਤਾ ਗਿਆ, ਜਿਸ ਦੌਰਾਨ ਭੈਣਾਂ ਨੇ ਆਪਣੇ ਭਰਾਵਾਂ ਦੇ ਗੁੱਟ ’ਤੇ ਰੱਖੜੀ ਬੰਨ੍ਹ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਮੁਲਾਕਾਤ ਦੌਰਾਨ ਭੈਣਾਂ ਨੇ ਆਪਣੇ ਭਰਾਵਾਂ ਨੂੰ ਭਾਵਨਾਤਮਕ ਤੌਰ ’ਤੇ ਪ੍ਰੇਰਿਆ ਕਿ ਉਹ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਆਉਣ ਅਤੇ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਜ਼ਿੰਮੇਵਾਰ ਨਾਗਰਿਕਾਂ ਵਜੋਂ ਰਹਿਣ। ਇਸ ਮੌਕੇ ਸੁਪਰਡੈਂਟ ਐੱਚਐੱਸ ਗਿੱਲ ਨੇ ਕੈਦੀਆਂ ਨੂੰ ਰੱਖੜੀ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਜੇਲ੍ਹ ਸੁਪਰਡੈਂਟ ਨੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਕਿ ਆਪਣੇ ਸਮਾਜਿਕ ਜੀਵਨ ਵਿਚ ਰਹਿਣ-ਸਹਿਣ ਅਤੇ ਸਜ਼ਾ ਕੱਟਣ ਉਪਰੰਤ ਕਿਸ ਤਰ੍ਹਾਂ ਆਪਣਾ ਜੀਵਨ ਬਤੀਤ ਕਰਨ।