
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪ੍ਰੋ. ਮੁਲਤਾਨੀ ਦੀ ਅਗਵਾਈ ਵਿੱਚ ਵਰਕਰਾਂ ਨੇ ਇਕਜੁੱਟਤਾ ਦਾ ਲਿਆ ਸੰਕਲਪ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਆਮ ਆਦਮੀ ਪਾਰਟੀ ਵੱਲੋਂ ਚਲਾਈ ਜਾ ਰਹੀ ਲੋਕ ਮਿਲਣੀ ਮੁਹਿੰਮ ਤਹਿਤ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਹਲਕਾ ਇੰਚਾਰਜ ਪ੍ਰੋ. ਜੀਐੱਸ ਮੁਲਤਾਨੀ ਨੇ ਹਲਕੇ ਦੇ ਪਿੰਡ ਝੜਿੰਗ ਸਮੇਤ ਕਈ ਪਿੰਡਾਂ ਦਾ ਦੌਰਾ ਕਰ ਕੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਅਤੇ ਵਿਕਾਸ ਨਾਲ ਸਬੰਧਿਤ ਮਾਮਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਲੋਕਾਂ ਵੱਲੋਂ ਰੱਖੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਿਆ। ਪ੍ਰੋ. ਮੁਲਤਾਨੀ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਬੁਨਿਆਦੀ ਸਹੂਲਤਾਂ ਅਤੇ ਵਿਕਾਸ ਨਾਲ ਜੁੜੇ ਮਾਮਲੇ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦੇ ਹੱਲ ਲਈ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਉਨ੍ਹਾਂ ਆਗੂਆਂ ਅਤੇ ਵਲੰਟੀਅਰਾਂ ਨੂੰ ਲੋਕਾਂ ਨਾਲ ਲਗਾਤਾਰ ਸੰਪਰਕ ਕਾਇਮ ਰੱਖਣ ਅਤੇ ਪਾਰਟੀ ਦੀਆਂ ਲੋਕ-ਭਲਾਈ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸਰਗਰਮ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮੁਕੇਰੀਆਂ ਹਰਜੀਤ ਸਿੰਘ ਸਹੋਤਾ, ਮਾਸਟਰ ਸੇਵਾ ਸਿੰਘ, ਬਲਾਕ ਸੰਮਤੀ ਮੈਂਬਰ ਬੈਨੀ ਰਾਣਾ, ਮੀਡੀਆ ਪ੍ਰਧਾਨ ਸੁਰਿੰਦਰ ਠਾਕੁਰ, ਕੈਪਟਨ ਉਦੈ ਸਿਘ ਮਾਨਸਰ, ਪਰਮਜੀਤ ਮੌਜੋਵਾਲ, ਬਲਵਿੰਦਰ ਸਿੰਘ ਚਨੌਰ, ਹਰਮਿੰਦਰ ਚਿੱਬ ਸ਼ੋਸ਼ਲ ਮੀਡੀਆ ਇੰਚਾਰਜ, ਸਰਪੰਚ ਬਲਵਿੰਦਰ ਸਿੰਘ ਝੜਿੰਗ ਸਮੇਤ ਵੱਡੀ ਗਿਣਤੀ ਪਾਰਟੀ ਆਗੂ, ਵਲੰਟੀਅਰ ਤੇ ਪਿੰਡ ਵਾਸੀ ਹਾਜ਼ਰ ਸਨ।