
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਦਸਮੇਸ਼ ਗਰਲਜ਼ ਕਾਲਜ 'ਚ ਮਨਾਇਆ ਕੌਮੀ ਖੇਡ ਦਿਵਸ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਮਹਾਨ ਭਾਰਤੀ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਹਾੜੇ ਦੀ ਯਾਦ ਵਿੱਚ ਕੌਮੀ ਖੇਡ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿੱਚ ਖੇਡਾਂ, ਸਰੀਰਕ ਤੰਦਰੁਸਤੀ, ਅਨੁਸ਼ਾਸਨ, ਟੀਮ ਭਾਵਨਾ ਅਤੇ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਚੇਅਰਮੈਨ ਜਥੇਦਾਰ ਰਵਿੰਦਰ ਸਿੰਘ ਚੱਕ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਵਾਗਤ ਨਾਲ ਹੋਈ। ਇਸ ਮੌਕੇ ਕਾਲਜ ਕੈਂਪਸ ਵਿੱਚ ਗਤਕਾ, ਬੈਡਮਿੰਟਨ, ਖੋ-ਖੋ, ਸ਼ਤਰੰਜ, ਦੌੜ, ਲੰਬੀ ਛਾਲ, ਉੱਚੀ ਛਾਲ, ਰਿਲੇਅ ਰੇਸ, ਸ਼ਟਲ ਰਨ, ਸਕਿੱਪਿੰਗ, ਸਟ੍ਰੈਚਿੰਗ, ਸਰੀਰਕ ਕਸਰਤ ਅਤੇ ਵੱਖ-ਵੱਖ ਫਿਟਨੈੱਸ ਡ੍ਰਿਲਜ਼ ਕਰਵਾਈਆਂ ਗਈਆਂ। ਵਿਦਿਆਰਥਣਾਂ ਨੇ ਇਨ੍ਹਾਂ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਲੈਫਟੀਨੈਂਟ ਡਾ. ਰਾਜਵਿੰਦਰ ਕੌਰ ਨੇ ਕਿਹਾ ਕਿ ਖੇਡਾਂ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਦਾ ਮਹੱਤਵਪੂਰਨ ਸਾਧਨ ਹਨ। ਉਨ੍ਹਾਂ ਨਿਯਮਿਤ ਖੇਡ ਸਰਗਰਮੀਆਂ ਅਤੇ ਸੰਤੁਲਿਤ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੀ ਸਫਲਤਾ ਲਈ ਜਥੇਦਾਰ ਰਵਿੰਦਰ ਸਿੰਘ ਚੱਕ, ਸਮੂਹ ਕਮੇਟੀ ਮੈਂਬਰਾਂ, ਅਧਿਆਪਕਾਂ ਅਤੇ ਵਿਦਿਆਰਥਣਾਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ ਗਈ।