
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਾਬਾ ਬਕਾਲਾ ਸਾਹਿਬ ਦੇ ਦਰਸ਼ਨਾ ਲਈ ਪਿੰਡ ਚਿੱਪੜਾ ਤੋਂ ਜਥਾ ਰਵਾਨਾ

ਗੌਰਵ, ਪੰਜਾਬੀ ਜਾਗਰਣ, ਗੜਦੀਵਾਲਾ : ਧੰਨ ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ‘ਸੱਚਾ ਗੁਰ ਲਾਧੋ ਰੇ’ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਦਿਹਾੜੇ ’ਤੇ ਜੋੜ ਮੇਲਾ ਲੱਗਦਾ ਹੈ ਜਿੱਥੇ ਹਰ ਸਾਲ ਸੰਸਾਰ ਭਰ ਤੋਂ ਸੰਗਤਾਂ ਗੁਰੂ ਘਰ ਪਹੁੰਚਦੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਵਾਈਸ ਪ੍ਰਧਾਨ ਬਲਵਿੰਦਰ ਸਿੰਘ ਚਿੱਪੜਾ ਨੇ ਕੀਤਾ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਇਸ ਅਸਥਾਨ ਤੇ 26 ਸਾਲ 9 ਮਹੀਨੇ 13 ਦਿਨ ਭੋਰੇ ਵਿੱਚ ਬੈਠ ਭਗਤੀ ਕੀਤੀ। ਬਾਬਾ ਮੱਖਣ ਸ਼ਾਹ ਲੁਬਾਣਾ ਜੀ ਅਰਦਾਸ ਪੂਰੀ ਹੋਣ ਤੋਂ ਬਾਅਦ 500 ਮੋਹਰਾਂ ਗੁਰੂ ਜੀ ਨੂੰ ਭੇਟ ਕਰਨ ਆਏ ਪਰ ਸੱਚਾ ਗੁਰੂ ਮਿਲਣ ਤੋਂ ਬਾਅਦ ਬਾਬਾ ਮੱਖਣ ਸ਼ਾਹ ਲੁਬਾਣਾ ਜੀ ਨੇ ਕੋਠੇ ਚੜ੍ਹ ਕੇ ‘ਸੱਚਾ ਗੂਰੁ ਲਾਧੋ ਰੇ’ ਦਾ ਹੋਕਾ ਸੰਸਾਰ ਦੇ ਲੋਕਾਂ ਨੂੰ ਦਿੱਤਾ। ਦੇਸ਼ ਦੇ ਕੋਨੇ-ਕੋਨੇ ਤੋਂ ਸੰਗਤਾਂ ਗੁਰੂ ਘਰ ਪਹੁੰਚ ਕੇ ਗੁਰੂ ਸਾਹਿਬ ਤੋਂ ਬਖਸ਼ਿਸ਼ਾਂ ਪ੍ਰਾਪਤ ਕਰਦੀਆਂ ਹਨ। ਗੁਰਦੁਆਰਾ ਸਾਹਿਬ ਪਹੁੰਚ ਕੇ ਸੰਗਤਾਂ ਨੇ ਗੁਰੂ ਸਾਹਿਬ ਦੇ ਦਰਸ਼ਨ ਤੇ ਸ਼ਬਦ ਕੀਰਤਨ ਸਰਵਣ ਕੀਤਾ। ਰਸਤੇ ਵਿੱਚ ਸੇਵਾਦਾਰਾਂ ਨੇ ਸੰਗਤਾਂ ਲਈ ਸਵਾਗਤੀ ਗੇਟ ਬਣਾ ਕੇ ਸਵਾਗਤ ਕੀਤਾ। ਇਸ ਮੌਕੇ ਮਨਿੰਦਰ ਸਿੰਘ, ਦਲਜੀਤ ਸਿੰਘ, ਮਨਵੀਰ ਸਿੰਘ ਮਾਨਗੜ੍ਹ, ਗੁਰਜੀਤ ਸਿੰਘ ਕੰਢਾਲੀਆ, ਕਾਬਲ ਸਿੰਘ ਪੰਡੋਰੀ, ਸਾਬਕਾ ਸਰਪੰਚ ਲਾਜ ਕੌਰ, ਤਰਸੇਮ ਸਿੰਘ, ਦਲਜੀਤ ਸਿੰਘ ਅਤੇ ਹੋਰ ਹਾਜ਼ਰ ਸਨ।