- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਸ ਪ੍ਰੋਗਰਾਮ ’ਚ ਮੁੱਖ ਮਹਿਮਾਨ ਇੰਟਰਨੈਸ਼ਨਲ ਸਾਈਕਲਿਸਟ ਸਟੇਟ ਐਵਾਰਡੀ ਬਲਰਾਜ ਸਿੰਘ ਚੌਹਾਨ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਸਾਨੂੰ ਖੇਡਾਂ ਨੂੰ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਅਤੇ ਨਸ਼ਿਆਂ ਤੋਂ ਬਚਣਾ ਚਾਹੀਦਾ ਹੈ। ਖੇਡਾਂ ਇਨਸਾਨ ਨੂੰ ਵੱਖਰੀ ਪਹਿਚਾਣ ਵੀ ਦਿੰਦੀਆਂ ਹਨ।

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ। ਸਕੂਲ ਆਫ ਐਮੀਨੈਂਸ ਪੁਰਹੀਰਾਂ ਵਿਖੇ ਐੱਨਐੱਸਐੱਸ ਯੂਨਿਟ ਵੱਲੋਂ ਨੈਸ਼ਨਲ ਸਪੋਰਟਸ ਡੇਅ ਮਨਾਇਆ ਗਿਆ, ਜਿਸ ’ਚ ਸਕੂਲ ਦੇ ਬੱਚਿਆ ਨੇ ਭਾਰੀ ਗਿਣਤੀ ’ਚ ਹਿੱਸਾ ਲਿਆ।
ਇਸ ਪ੍ਰੋਗਰਾਮ ’ਚ ਮੁੱਖ ਮਹਿਮਾਨ ਇੰਟਰਨੈਸ਼ਨਲ ਸਾਈਕਲਿਸਟ ਸਟੇਟ ਐਵਾਰਡੀ ਬਲਰਾਜ ਸਿੰਘ ਚੌਹਾਨ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਸਾਨੂੰ ਖੇਡਾਂ ਨੂੰ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਅਤੇ ਨਸ਼ਿਆਂ ਤੋਂ ਬਚਣਾ ਚਾਹੀਦਾ ਹੈ। ਖੇਡਾਂ ਇਨਸਾਨ ਨੂੰ ਵੱਖਰੀ ਪਹਿਚਾਣ ਵੀ ਦਿੰਦੀਆਂ ਹਨ।
ਇਸ ਰਾਸ਼ਟਰੀ ਖੇਡ ਦਿਵਸ ਮੌਕੇ ਖਾਸ ਕਰ ਕੇ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਰੱਸੀ ਟੱਪਣਾ, ਰੱਸਾਕਸ਼ੀ, ਕਿੱਕਲੀ, ਬਾਂਟੇ ਅਤੇ ਹੌਲੀ ਸਾਈਕਲਿੰਗ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵੱਖ-ਵੱਖ ਕਲਾਸਾਂ ਦੇ ਗਰੁੱਪਾਂ ਨੇ ਹਿੱਸਾ ਲਿਆ।
ਜੇਤੂ ਬੱਚਿਆਂ ਨੂੰ ਕਾਪੀ, ਪੈੱਨ ਆਦਿ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਮੁੱਖ ਮਹਿਮਾਨ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਦਾ ਸਮੂਹ ਸਟਾਫ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰੀਤੀ ਸੋਨੀ, ਸੁਖਜੀਤ ਕੌਰ, ਜਸਵਿੰਦਰ ਕੌਰ, ਸੁਪ੍ਰੀਆ ਬਹਿਲ, ਬਲਵੀਰ ਕੌਰ, ਬਲਵਿੰਦਰ ਕੌਰ, ਰਾਖੀ, ਸੁਮਨ ਦੇਵੀ, ਹਰਜਿੰਦਰ ਸਿੰਘ, ਕੁਲਵਿੰਦਰ ਸਿੰਘ ਧਾਮੀ ਆਦਿ ਹਾਜ਼ਰ ਸਨ।