
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ

ਗੌਰਵ, ਪੰਜਾਬੀ ਜਾਗਰਣ, ਗੜਦੀਵਾਲਾ : ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹਦੀਵਾਲਾ ਦੇ ਬੱਸ ਸਟੈਂਡ ’ਤੇ ਪੁਤਲਾ ਫੂਕਿਆ ਕਿਉਂਕਿ 27 ਅਗਸਤ ਨੂੰ ਮੁੱਖ ਮੰਤਰੀ ਨੇ ਜਲੰਧਰ ਵਿਖੇ ਮੀਟਿੰਗ ਰੱਖ ਕੇ ਮੁਲਾਜ਼ਮਾਂ ਦੇ ਨਾਲ ਧੋਖਾ ਕੀਤਾ। ਜਿਸ ਵਿੱਚ ਉਨ੍ਹਾਂ ਨੇ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਅਤੇ ਸ਼ਰਤਾਂ ਰੱਖਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਦੇ ਰੋਸ ਵਜੋਂ ਪੰਜਾਬ ਦੇ ਸਾਰੇ ਮੁਲਾਜ਼ਮ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਸਾਰੇ ਪੰਜਾਬ ਦੇ ਕੋਨੇ-ਕੋਨੇ ਵਿੱਚ ਪੁਤਲੇ ਫੂਕੇ ਗਏ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਾਂ ਦੇ ਡੀਏ ਸਬੰਧੀ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ, ਨਿਗੂਣੀਆ ਤਨਖਾਹਾਂ ਸਬੰਧੀ, ਕੰਪਿਊਟਰ ਅਧਿਆਪਕਾਂ ਨੂੰ ਪੱਕੇ ਕਰਨ ਸਬੰਧੀ ਅਤੇ ਮੁਲਾਜ਼ਮਾਂ ਦੇ ਹੋਰ ਮਸਲਿਆਂ ਸਬੰਧੀ ਗੱਲ ਕਰਨ ਤੋਂ ਭੱਜ ਰਹੀ ਹੈ। ਇਸ ਲਈ ਲੁਧਿਆਣਾ ਵਿਖੇ ਸਾਂਝੇ ਤਾਲਮੇਲ ਕਮੇਟੀ ਨਵੀਆਂ ਵਿਉਤਾਂ ਅਤੇ ਤਿੱਖੇ ਸੰਘਰਸ਼ਾਂ ਨਾਲ ਸਰਕਾਰ ਨੂੰ ਘੇਰੇਗੀ। ਇਸ ਮੌਕੇ ਪ੍ਰਿਤਪਾਲ ਸਿੰਘ ਚੌਟਾਲਾ, ਸੰਜੀਵ ਧੂਤ, ਤਿਲਕ ਰਾਜ, ਸਰਬਜੀਤ ਸਿੰਘ ਕੰਗ, ਗੁਰਮੁਖ ਸਿੰਘ ਸੀਐੱਚਟੀ ਮਸਤੀਵਾਲ, ਪ੍ਰਿੰਸੀਪਲ ਨਵਤੇਜ ਸਿੰਘ, ਸੇਵਾਮੁਕਤ ਮਾਸਟਰ ਸੁਰਿੰਦਰ ਸਿੰਘ, ਕਰਮ ਸਿੰਘ ਸੇਵਾਮੁਕਤ ਜ਼ਿਲ੍ਹਾ ਰੁਜ਼ਗਾਰ ਅਫਸਰ, ਗੁਰਮੀਤ ਸਿੰਘ ਪ੍ਰਧਾਨ ਦੁਆਬਾ ਕਿਸਾਨ ਕਮੇਟੀ ਅਤੇ ਹੋਰ ਆਗੂ ਹਾਜ਼ਰ ਸਨ।