‘ਕਲੀਨ ਪੰਜਾਬ, ਪ੍ਰਾਊਡ ਪੰਜਾਬ’ ਮੁਹਿੰਮ ਦੀ ਵਿਧਾਇਕ ਜਿੰਪਾ ਵੱਲੋਂ ਸ਼ੁਰੂਆਤ
‘ਕਲੀਨ ਪੰਜਾਬ, ਪ੍ਰਾਊਡ ਪੰਜਾਬ’ ਮੁਹਿੰਮ ਦੀ ਵਿਧਾਇਕ ਜਿੰਪਾ ਨੇ ਕੀਤੀ ਸ਼ੁਰੂਆਤ
Publish Date: Sat, 29 Aug 2026 05:03 PM (IST)
Updated Date: Sat, 29 Aug 2026 05:04 PM (IST)
- ਮੇਅਰ, ਕੌਂਸਲਰਾਂ ਤੇ ਨਗਰ ਨਿਗਮ ਅਧਿਕਾਰੀਆਂ ਨਾਲ ਫਤਿਹਗੜ੍ਹ ਚੁੰਗੀ ਤੋਂ ਮੁਹਿੰਮ ਦੀ ਕੀਤੀ ਸ਼ੁਰੂਆਤ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਸਥਾਨਕ ਫਤਿਹਗੜ੍ਹ ਚੁੰਗੀ ਤੋਂ ‘ਕਲੀਨ ਪੰਜਾਬ, ਪ੍ਰਾਊਡ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਨਗਰ ਨਿਗਮ ਕਮਿਸ਼ਨਰ ਜੋਤੀ ਬਾਲਾ ਮੱਟੂ, ਵੱਖ-ਵੱਖ ਕੌਂਸਲਰਾਂ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਜਨਤਕ ਥਾਵਾਂ, ਸੜਕਾਂ ਅਤੇ ਆਸ-ਪਾਸ ਦੇ ਖੇਤਰਾਂ ਦੀ ਸਫ਼ਾਈ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ ਅਤੇ ਸਫ਼ਾਈ ਵਿਵਸਥਾ ਨੂੰ ਬਣਾਈ ਰੱਖਣ ਵਿੱਚ ਨਗਰ ਨਿਗਮ ਦਾ ਸਹਿਯੋਗ ਕਰਨ। ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ, ਕੌਂਸਲਰਾਂ ਅਤੇ ਸਫ਼ਾਈ ਕਰਮਚਾਰੀਆਂ ਨੇ ਵੀ ਮੁਹਿੰਮ ਨੂੰ ਸਫਲ ਬਣਾਉਣ ਦਾ ਸੰਕਲਪ ਲਿਆ।