
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਘਰ-ਘਰ ਪਹੁੰਚਾਉਣ ਵਾਲੀਆਂ ਸਤਿਕਾਰ ਸਖੀਆਂ ਦਾ ਵਿਧਾਇਕ ਜਿੰਪਾ ਨੇ ਕੀਤਾ ਸਨਮਾਨ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਰੱਖੜੀ ਦੇ ਪਵਿੱਤਰ ਮੌਕੇ ’ਤੇ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸਤਿਕਾਰ ਸਖੀਆਂ ਨੂੰ ਰਾਸ਼ੀ ਜਾਰੀ ਕੀਤੇ ਜਾਣ ਦੇ ਮੱਦੇਨਜ਼ਰ ਕੱਲ੍ਹ ਸਿਟੀ ਸੈਂਟਰ ਹੁਸ਼ਿਆਰਪੁਰ ਵਿਖੇ ‘ਸਖੀਆਂ ਦਾ ਮਾਣ-ਸਨਮਾਨ’ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸਤਿਕਾਰ ਸਖੀਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਦੇ ਯੋਗਦਾਨ ਲਈ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਰੱਖੜੀ ਦੇ ਮੌਕੇ ’ਤੇ ਇਸ ਯੋਜਨਾ ਤਹਿਤ ਸਤਿਕਾਰ ਸਖੀਆਂ ਨੂੰ ਰਾਸ਼ੀ ਜਾਰੀ ਕੀਤੀ ਗਈ, ਜਿਸ ਨਾਲ ਪੰਜਾਬ ਦੀਆਂ 75 ਲੱਖ ਤੋਂ ਵੱਧ ਔਰਤਾਂ ਨੂੰ ਲਾਭ ਮਿਲਿਆ ਹੈ। ਸਤਿਕਾਰ ਸਖੀਆਂ ਨੇ ਇਸ ਯੋਜਨਾ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਸਾਰੀਆਂ ਸਤਿਕਾਰ ਸਖੀਆਂ ਨੂੰ ਰੱਖੜੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੇ ਸਖੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਮੇਅਰ ਪ੍ਰਵੀਣ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਚੇਚੀ, ਚੇਅਰਮੈਨ ਸਹਿਕਾਰੀ ਬੈਂਕ ਵਿਕਰਮ ਸ਼ਰਮਾ ਤੋਂ ਇਲਾਵਾ ਕੌਂਸਲਰ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।